Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/nowhindustan/public_html/wp-includes/functions.php on line 6170
ਕੋਠੇ ਸੰਤਾ ਸਿੰਘ ਵਾਲਾ ਵਿਖੇ ਸਰਬ ਸੰਮਤੀ ਨਾਲ ਚੁਣੀ ਪੰਚਾਇਤ, ਮਨਪ੍ਰੀਤ ਕੌਰ ਬਣੀ ਸਰਪੰਚ - Now Hindustan

ਕੋਠੇ ਸੰਤਾ ਸਿੰਘ ਵਾਲਾ ਵਿਖੇ ਸਰਬ ਸੰਮਤੀ ਨਾਲ ਚੁਣੀ ਪੰਚਾਇਤ, ਮਨਪ੍ਰੀਤ ਕੌਰ ਬਣੀ ਸਰਪੰਚ

ਸਰਪੰਚ ਚੁਣਨ ਉਪਰੰਤ ਪਿੰਡ ਵਾਸੀਆਂ ਵੱਲੋਂ ਹਾਰ ਪਾ ਕੇ ਵਧਾਈ ਦਿੱਤੀ ਅਤੇ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਗਿਆ।

ਫਰੀਦਕੋਟ ਭਾਈਚਾਰਕ ਸਾਂਝ ਨੂੰ ਮੁੱਖ ਰੱਖਦਿਆਂ ਜੈਤੋ ਦੇ ਨਜ਼ਦੀਕ ਕੋਠੇ ਸੰਤਾ ਸਿੰਘ ਵਾਲਾ ਵਿਖੇ ਸਰਬ ਸੰਮਤੀ ਨਾਲ ਪੰਚਾਇਤ ਦੀ ਚੋਣ ਕੀਤੀ ਗਈ। ਜਿਸ ਵਿਚ ਕੋਠੇ ਸੰਤਾ ਸਿੰਘ ਵਾਲਾ ਦੇ ਵਸਨੀਕਾਂ ਵੱਲੋਂ ਸਾਬਕਾ ਸਰਪੰਚ ਸੁਰਜੀਤ ਸਿੰਘ ਬਰਾੜ ਦੀ ਨੂੰਹ ਬੀਬੀ ਮਨਪ੍ਰੀਤ ਕੌਰ ਪਤਨੀ ਗੁਰਮੀਤ ਸਿੰਘ ਬਰਾੜ ਨੂੰ ਪਿੰਡ ਦੇ ਮੋਹਤਬਰਾਂ ਵੱਲੋਂ ਸਰਬ ਸੰਮਤੀ ਨਾਲ ਚੁਣ ਲਿਆ ਗਿਆ ਹੈ। ਸਰਪੰਚ ਚੁਣਨ ਉਪਰੰਤ ਪਿੰਡ ਵਾਸੀਆਂ ਵੱਲੋਂ ਹਾਰ ਪਾ ਕੇ ਵਧਾਈ ਦਿੱਤੀ ਅਤੇ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਗਿਆ।

ਨਵੇਂ ਬਣੇ ਸਰਪੰਚ ਬੀਬੀ ਮਨਪ੍ਰੀਤ ਕੌਰ ਪਤਨੀ ਗੁਰਮੀਤ ਸਿੰਘ ਬਰਾੜ ਵੱਲੋਂ ਸਮੂਹ ਪੰਚਾਇਤ ਤੇ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਮੈਂ ਪਿੰਡ ਲਈ ਆਪਣਾ ਕੰਮ ਇਮਾਨਦਾਰੀ ਤੇ ਮਿਹਨਤ ਨਾਲ ਕਰਾਂਗੀ ਤੇ ਪਿੰਡ ਵਾਸੀਆਂ ਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਾਂਗੀ।

ਉਨ੍ਹਾਂ ਕਿਹਾ ਕਿ ਪਿੰਡ ਦੇ ਵਿਕਾਸ ਕਾਰਜਾਂ ਲਈ ਮੇਰੀ ਮੁਢਲੀ ਜ਼ਿੰਮੇਵਾਰੀ ਹੋਵੇਗੀ। ਨਵੇਂ ਬਣੀ ਪੰਚਾਇਤ ਨੇ ਕਿਹਾ ਕਿ ਹਲਕਾ ਜੈਤੋ ਦੇ ਵਿਧਾਇਕ ਅਮੋਲਕ ਸਿੰਘ ਦੇ ਯਤਨਾਂ ਸਦਕਾ ਹੀ ਸਰਬ ਸੰਮਤੀ ਨਾਲ ਪੰਚਾਇਤ ਦੀ ਚੋਣ ਹੋਈ ਹੈ ।

ਇਸ ਮੌਕੇ ਵਿਧਾਇਕ ਅਮੋਲਕ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਜੋ ਵੀ ਪੰਚਾਇਤਾਂ ਆਪਣੇ ਤੌਰ ਤੇ ਭਾਈਚਾਰਕ ਸਾਝ ਤੇ ਸਰਬ ਸੰਮਤੀ ਨਾਲ ਚੋਣ ਕਰਨਗੇ ਉਹਨਾਂ ਨੂੰ ਸਰਕਾਰ ਵੱਲੋਂ ਬਣਦਾ ਮਾਣ ਸਨਮਾਨ ਵੀ ਅਤੇ 5 ਲੱਖ ਰੁਪਏ ਦੀ ਨਗਦ ਰਾਸ਼ੀ ਪਿੰਡ ਦੇ ਵਿਕਾਸ ਲਈ ਦਿੱਤੀ ਜਾਵੇਗੀ, ਜੋ ਕਿ ਇਹ ਰਾਸ਼ੀ ਪਿੰਡਾਂ ਦੇ ਵਿਕਾਸ ਦੇ ਉੱਪਰ ਹੀ ਖਰਚ ਕੀਤੀ ਜਾਵੇਗੀ।

ਇਸ ਮੌਕੇ ਸਾਬਕਾ ਸਰਪੰਚ ਸੁਰਜੀਤ ਸਿੰਘ ਬਰਾੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਡੇ ਪਰਵਾਰ ਵੱਲੋਂ ਪਹਿਲਾਂ ਵੀ ਇਮਾਨਦਾਰੀ ਨਾਲ ਸਰਪੰਚੀ ਕੀਤੀ ਗਈ ਅਤੇ ਪਿੰਡ ਦੇ ਵਿਕਾਸ ਕੰਮਾਂ ਨੂੰ ਪਹਿਲ ਦਿੱਤੀ ਗਈ ਸੀ ਹੁਣ ਵੀ ਪਿੰਡ ਦੇ ਰਹਿੰਦੇ ਵਿਕਾਸ ਕਾਰਜਾਂ ਨੂੰ ਜਲਦ ਪੂਰਾ ਕਰਨ ਲਈ ਯਤਨ ਕਰਾਂਗੇ।

ਇਸ ਮੌਕੇ ਪੰਚਾਇਤ ਮੈਂਬਰ ਗੁਰਪ੍ਰੀਤ ਸਿੰਘ,ਜੀਤ ਸਿੰਘ, ਕੇਵਲ ਸਿੰਘ, ਪ੍ਰਦੀਪ ਸ਼ਰਮਾ, ਸੇਵਕ ਸਿੰਘ, ਗੁਰਨੈਬ ਸਿੰਘ ਨੰਬਰਦਾਰ,ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਾਜੂ ਸਿੰਘ ਜਗਸੀਰ ਸਿੰਘ, ਗੁਰਦੇਵ ਸਿੰਘ ਆਦਿ ਨੇ ਵੀ ਨਵੀਂ ਬਣੀ ਸਰਪੰਚ ਬੀਬੀ ਮਨਪ੍ਰੀਤ ਕੌਰ ਬਰਾੜ ਨੂੰ ਵਧਾਈ ਦਿੱਤੀ।

Leave a Reply

Your email address will not be published. Required fields are marked *