ਦਿੱਲੀ ਨੂੰ ਮਿਲਿਆ ਨਵਾਂ ਮੁੱਖ ਮੰਤਰੀ

ਦਿੱਲੀ ਨੂੰ ਮਿਲਿਆ ਨਵਾਂ ਮੁੱਖ ਮੰਤਰੀ
🔴ਵੱਡੀ ਖ਼ਬਰ: ਆਤਿਸ਼ੀ ਬਣੀ ਦਿੱਲੀ ਦੀ ਮੁੱਖ ਮੰਤਰੀ

ਆਤਿਸ਼ੀ ਮਾਰਲੇਨਾ ਦਿੱਲੀ ਦੇ ਨਵੇਂ ਮੁੱਖ ਮੰਤਰੀ ਹੋਣਗੇ। ਵਿਧਾਇਕ ਦਲ ਦੇ ਨੇਤਾ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ‘ਤੇ ਪਹੁੰਚਣੇ ਸ਼ੁਰੂ ਹੋ ਗਏ ਹਨ। ਵਿਧਾਇਕਾਂ ਨੇ ਆਤਿਸ਼ੀ ਮਾਰਲੇਨਾ ਦੇ ਨਾਂ ’ਤੇ  ਮੋਹਰ ਲਗਾ ਦਿੱਤੀ ਹੈ। ਇਸ ਮੌਕੇ ਮਨੀਸ਼ ਸਿਸੋਦੀਆ, ਆਤਿਸ਼ੀ, ਸੌਰਵ ਭਾਰਦਵਾਜ, ਗੋਪਾਲ ਰਾਏ, ਦੁਰਗੇਸ਼ ਪਾਠਾਜ, ਜਰਨੈਲ ਸਿੰਘ, ਸੰਦੀਪ ਪਾਠਕ, ਸੰਜੇ ਸਿੰਘ ਸਮੇਤ ਕਈ ਹੋਰ ਆਗੂ ਪਹੁੰਚੇ।

ਦੇਸ਼ ਦੀ ਰਾਜਧਾਨੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਹੈਰਾਨ ਕਰਨ ਵਾਲਾ ਐਲਾਨ ਕੀਤਾ ਹੈ। ਉਨ੍ਹਾਂ ਐਲਾਨ ਕੀਤਾ ਕਿ ਉਹ 2 ਦਿਨਾਂ ਵਿੱਚ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਗੇ। ਕੇਜਰੀਵਾਲ ਨੇ ਜਿਵੇਂ ਹੀ ਅਸਤੀਫੇ ਦਾ ਐਲਾਨ ਕੀਤਾ, ਸਿਆਸੀ ਹਲਕਿਆਂ ‘ਚ ਤੂਫਾਨ ਆ ਗਿਆ।
ਅਸਤੀਫੇ ਦਾ ਐਲਾਨ ਕਰਦੇ ਹੋਏ ਕੇਜਰੀਵਾਲ ਨੇ ਕਿਹਾ, ‘ਅੱਜ ਮੈਂ ਤੁਹਾਡੀ ਕਚਹਿਰੀ ‘ਚ ਆਇਆ ਹਾਂ, ਜਨਤਾ ਦੀ ਕਚਹਿਰੀ ‘ਚ ਆਇਆ ਹਾਂ। ਮੈਂ ਤੁਹਾਨੂੰ ਇਹ ਪੁੱਛਣ ਆਇਆ ਹਾਂ ਕਿ ਕੀ ਤੁਸੀਂ ਕੇਜਰੀਵਾਲ ਨੂੰ ਇਮਾਨਦਾਰ ਮੰਨਦੇ ਹੋ ਜਾਂ ਅਪਰਾਧੀ? ਦੋ ਦਿਨਾਂ ਬਾਅਦ ਮੈਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਜਾ ਰਿਹਾ ਹਾਂ।’’ ਉਨ੍ਹਾਂ ਦੇ ਇਸ ਐਲਾਨ ਤੋਂ ਬਾਅਦ ਹੁਣ ਇਹ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਦਿੱਲੀ ਦਾ ਅਗਲਾ ਮੁੱਖ ਮੰਤਰੀ ਕੌਣ ਹੋਵੇਗਾ?
ਅਟਕਲਾਂ ਲਗਾਈਆਂ ਜਾ ਰਹੀਆਂ ਸਨ ਕਿ ਆਤਿਸ਼ੀ ਮਾਰਲੇਨਾ ਦਿੱਲੀ ਦੀ ਮੁੱਖ ਮੰਤਰੀ ਬਣ ਸਕਦੀ ਹੈ। ਕੇਜਰੀਵਾਲ ਅਤੇ ਸਿਸੋਦੀਆ ਦੀ ਗੈਰ-ਮੌਜੂਦਗੀ ‘ਚ ਦਿੱਲੀ ਦਾ ਜ਼ਿਆਦਾਤਰ ਕੰਮ ਸੰਭਾਲ ਰਹੀ ਆਤਿਸ਼ੀ ਮਾਰਲੇਨਾ ਦੇ ਨਾਲ-ਨਾਲ ਸੌਰਭ ਭਾਰਦਵਾਜ ਅਤੇ ਰਾਘਵ ਚੱਢਾ ਦੇ ਨਾਂ ਨਵੇਂ ਮੁੱਖ ਮੰਤਰੀ ਦੀ ਦੌੜ ‘ਚ ਸਭ ਤੋਂ ਅੱਗੇ ਦੱਸੇ ਜਾ ਰਹੇ ਸੀ। ਹੁਣ ਦਿੱਲੀ ਦੇ ਨਵੇਂ ਕਮ ਚਿਹਰੇ ਦੀ ਤਸਵੀਰ ਸਾਫ ਹੋ ਗਈ ਹੈ।

 

Leave a Reply

Your email address will not be published. Required fields are marked *