Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/nowhindustan/public_html/wp-includes/functions.php on line 6170
ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 86(88) 'ਚ ਨਵੇਂ ਟਿਊਬਵੈਲ ਕਾਰਜਾਂ ਦਾ ਉਦਘਾਟਨ ਕੰਜਕ ਹੱਥੋਂ ਕਰਵਾਇਆ - Now Hindustan

ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 86(88) ‘ਚ ਨਵੇਂ ਟਿਊਬਵੈਲ ਕਾਰਜਾਂ ਦਾ ਉਦਘਾਟਨ ਕੰਜਕ ਹੱਥੋਂ ਕਰਵਾਇਆ

ਲੁਧਿਆਣਾ, 02 ਸਤੰਬਰ ਹਲਕੇ ਦੇ ਵਸਨੀਕਾਂ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਸਥਾਨਕ ਵਾਰਡ ਨੰਬਰ 86(88) ਅਧੀਨ ਸ਼ਿਵਪੁਰੀ ਵਿਖੇ ਨਵੇਂ 25 ਹਾਰਸ ਪਾਵਰ ਟਿਊਬਵੈਲ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੰਜਕ (ਛੋਟੀ ਬੱਚੀ) ਹੱਥੋਂ ਕਰਵਾਇਆ ਗਿਆ। ਉਨ੍ਹਾਂ ਮਹਿਲਾ ਸਸ਼ਕਤੀਕਰਨ ਦਾ ਸਮਰਥਨ ਕਰਦਿਆਂ ਇਸ ਗੱਲ ‘ਤੇ ਪਹਿਰਾ ਦੇਣ ਦਾ ਵੀ ਸੁਨੇਹਾ ਦਿੱਤਾ ਕਿ ਧੀਆਂ ਨੂੰ ਵੀ ਪੁੱਤਰਾਂ ਦੇ ਬਰਾਬਰ ਦਰਜਾ ਦਿੱਤਾ ਜਾਵੇ।
ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ।
ਵਿਧਾਇਕ ਬੱਗਾ ਨੇ ਕਿਹਾ ਕਿ ਬੀਤੇ ਸਮੇਂ ਦੌਰਾਨ ਪਾਣੀ ਦੀ ਕਾਫੀ ਕਿੱਲਤ ਸੀ ਅਤੇ ਉਨ੍ਹਾਂ ਦੀ ਚਿਰੌਕਣੀ ਮੰਗ ਨੂੰ ਪੂਰਾ ਕਰਦਿਆਂ ਵਾਰਡ ਵਿੱਚ ਨਵਾਂ ਟਿਊਬਵੈਲ ਲਗਾਇਆ ਜਾ ਰਿਹਾ ਹੈ ਤਾਂ ਜੋ ਵਸਨੀਕਾਂ ਨੂੰ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਹੁਣ ਸ਼ਿਵਪੁਰੀ ਦੇ ਨਾਲ-ਨਾਲ ਨੇੜਲੇ ਇਲਾਕਿਆਂ ਨੂੰ ਵੀ ਇਸਦਾ ਲਾਭ ਮਿਲੇਗਾ।
ਉਨ੍ਹਾਂ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸੂਬੇ ਦੇ ਵਸਨੀਕਾਂ ਨੂੰ ਆਉਣ ਵਾਲੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹੈ।

Leave a Reply

Your email address will not be published. Required fields are marked *