MLA Kunwar Vijay Partap Singh wife : ‘ਆਪ’ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਲੱਗਾ ਵੱਡਾ ਸਦਮਾ, ਪਤਨੀ ਮਧੂਮਿਤਾ ਦਾ ਹੋਇਆ ਦੇਹਾਂਤ

 

 ਵਿਧਾਨ ਸਭਾ ਹਲਕਾ ਅੰਮ੍ਰਿਤਸਰ ਉੱਤਰੀ ਅਤੇ ਸਾਬਕਾ ਆਈਪੀਐਸ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਉਸ ਵੇਲੇ ਵੱਡਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਪਤਨੀ ਮਧੂਮਿਤਾ ਦਾ ਦੇਹਾਂਤ ਹੋ ਗਿਆ। ਮਿਲੀ ਜਾਣਕਾਰੀ ਮੁਤਾਬਿਕ ਉਨ੍ਹਾਂ ਦੀ ਪਤਨੀ ਦਾ ਅੱਜ ਸਵੇਰੇ ਦੇਹਾਂਤ ਹੋਇਆ ਹੈ।

ਇਸ ਅਚਨਚੇਤ ਹੋਏ ਘਟਨਾ ਦੇ ਕਾਰਨ ਪੂਰਾ ਪਰਿਵਾਰ ਸਦਮੇ ’ਚ ਹੈ। ਇਸ ਸਬੰਧੀ ਜਾਣਕਾਰੀ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਤੀ।

ਦੱਸ ਦਈਏ ਕਿ ਉਨ੍ਹਾਂ ਨੂੰ ਬੀਤੇ ਸਾਹ ਦੀ ਸਮੱਸਿਆਂ ਦੇ ਚੱਲਦੇ ਹਸਪਤਾਲ ਭਰਤੀ ਕਰਵਾਇਆ ਗਿਆ ਸੀ। ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਿਕ ਉਨ੍ਹਾਂ ਦਾ ਸਸਕਾਰ ਸਵੇਰੇ 10:30 ਵਜੇ ਸ੍ਰੀ ਦੁਰਗਿਆਣਾ ਤੀਰਥ ਸਥਿਤ ਸ਼ਿਵਪੁਰੀ ਧਾਮ ਵਿਖੇ ਹੋਵੇਗਾ।

Leave a Reply

Your email address will not be published. Required fields are marked *