Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/nowhindustan/public_html/wp-includes/functions.php on line 6170
ਖੇਤੀ ਨੀਤੀ ਸੰਬੰਧੀ ਸੁਝਾਅ ਅਤੇ ਵਿਚਾਰਾਂ ’ਤੇ ਵਿਸਥਾਰ ਨਾਲ ਹੋਈ ਚਰਚਾ- ਗੁਰਮੀਤ ਸਿੰਘ ਖੁੱਡੀਆਂ - Now Hindustan

ਖੇਤੀ ਨੀਤੀ ਸੰਬੰਧੀ ਸੁਝਾਅ ਅਤੇ ਵਿਚਾਰਾਂ ’ਤੇ ਵਿਸਥਾਰ ਨਾਲ ਹੋਈ ਚਰਚਾ- ਗੁਰਮੀਤ ਸਿੰਘ ਖੁੱਡੀਆਂ

 

ਉਹਨਾਂ ਕਿਹਾ ਕਿ 15 ਅਕਤੂਬਰ ਤੋਂ ਬਾਅਦ ਪੰਚਾਇਤੀ ਚੋਣਾਂ ਉਪਰੰਤ ਹੋਰ ਵੀ ਸੁਝਾਵਾਂ ’ਤੇ ਗੱਲਬਾਤ ਕੀਤੀ ਜਾਵੇਗੀ ਤਾਂ ਜੋ ਖੇਤੀ ਨੀਤੀ ਨੂੰ ਅੰਤਿਮ ਰੂਪ ਦਿੱਤਾ ਜਾ ਸਕੇ।

ਖੇਤੀ ਨੀਤੀ ਨੂੰ ਲੈ ਕੇ ਅੱਜ ਕਿਸਾਨਾਂ ਤੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਅਹਿਮ ਮੀਟਿੰਗ ਹੋਈ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਉਨ੍ਹਾਂ ਦੀ ਕਿਸਾਨ ਆਗੂਆਂ ਨਾਲ ਸੁਖਾਵੇਂ ਮਾਹੌਲ ਵਿਚ ਗੱਲਬਾਤ ਹੋਈ ਹੈ, ਜਿਸ ਵਿਚ ਖੇਤੀ ਨੀਤੀ ਸੰਬੰਧੀ ਸੁਝਾਅ ਅਤੇ ਵਿਚਾਰਾਂ ’ਤੇ ਵਿਸਥਾਰ ਨਾਲ ਗੱਲ ਹੋਈ। ਉਹਨਾਂ ਕਿਹਾ ਕਿ 15 ਅਕਤੂਬਰ ਤੋਂ ਬਾਅਦ ਪੰਚਾਇਤੀ ਚੋਣਾਂ ਉਪਰੰਤ ਹੋਰ ਵੀ ਸੁਝਾਵਾਂ ’ਤੇ ਗੱਲਬਾਤ ਕੀਤੀ ਜਾਵੇਗੀ ਤਾਂ ਜੋ ਖੇਤੀ ਨੀਤੀ ਨੂੰ ਅੰਤਿਮ ਰੂਪ ਦਿੱਤਾ ਜਾ ਸਕੇ।

ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਖ਼ੇਤੀ ਨੀਤੀ ਨੂੰ ਲੈ ਕੇ ਸਰਕਾਰ ਨੂੰ ਸੁਝਾਅ ਦਿੱਤੇ ਗਏ ਹਨ ਤੇ ਖੇਤੀਬਾੜੀ ਮੰਤਰੀ ਵਲੋਂ ਭਰੋਸਾ ਦਿੱਤਾ ਗਿਆ ਹੈ ਕਿ ਸਾਡੀਆਂ ਮੰਗਾਂ ਸੰਬੰਧੀ ਛੇਤੀ ਹੀ ਸਕਾਰਾਤਮਕ ਨਤੀਜੇ ਕੱਢੇ ਜਾਣਗੇ।

ਮੀਟਿੰਗ ਤੋਂ ਪਹਿਲਾਂ ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੇ ਸੂਬਾ ਸਰਕਾਰ ਵੱਲੋਂ ਜਾਰੀ ਕੀਤੀ ਖੇਤੀ ਨੀਤੀ ਦੇ ਖਰੜੇ ਬਾਰੇ ਮਾਹਿਰਾਂ ਨਾਲ ਵਿਚਾਰ ਵਟਾਂਦਰਾ ਕੀਤਾ ਹੈ।

ਪੰਜਾਬ ਸਰਕਾਰ ਦਾ ਮਾਨਸੂਨ ਸੈਸ਼ਨ ਸਤੰਬਰ ਮਹੀਨੇ ਵਿੱਚ ਹੋਇਆ ਸੀ। ਇਸ ਦੌਰਾਨ ਉਹ ਖੇਤੀ ਨੀਤੀ ਨੂੰ ਲੈ ਕੇ ਚੰਡੀਗੜ੍ਹ ਪੁੱਜੇ ਹੋਏ ਸਨ। ਕਰੀਬ 15 ਸਾਲਾਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਸ਼ਰਤਾਂ ਨਾਲ ਧਰਨੇ ਦੀ ਇਜਾਜ਼ਤ ਦਿੱਤੀ ਸੀ। ਇਸ ਦੌਰਾਨ ਕਿਸਾਨਾਂ ਨੇ ਸੈਕਟਰ-34 ਤੋਂ ਮਟਕਾ ਚੌਕ ਤੱਕ ਰੋਸ ਮਾਰਚ ਵੀ ਕੱਢਿਆ।

Leave a Reply

Your email address will not be published. Required fields are marked *