ਸ਼ਰਾਬ ਦੇ ਸ਼ੌਕੀਨਾਂ ਲਈ ਖੁਸ਼ਖਬਰੀ, ਸਸਤੀ ਹੋਈ ਸ਼ਰਾਬ ! ਸਿਰਫ 99 ਰੁ: ‘ਚ ਮਿਲਣਗੇ ਸਾਰੇ ਬ੍ਰਾਂਡ

 

ਆਂਧਰਾ ਪ੍ਰਦੇਸ਼ ਸਰਕਾਰ ਨਵੀਂ ਸ਼ਰਾਬ ਨੀਤੀ ਲੈ ਕੇ ਆਈ ਹੈ। ਇਸ ਦੇ ਤਹਿਤ 1 ਅਕਤੂਬਰ ਤੋਂ ਸ਼ਰਾਬ ਦੀ ਦੁਕਾਨ ਦਾ ਨਿੱਜੀਕਰਨ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਦੇ ਨਾਲ ਹੀ ਚੰਦਰਬਾਬੂ ਨਾਇਡੂ ਦੀ ਸਰਕਾਰ ਨੇ ਸ਼ਰਾਬ ਦੀ ਵਿਕਰੀ ਅਤੇ ਵੰਡ ਨੀਤੀ ਵਿੱਚ ਵੱਡਾ ਬਦਲਾਅ ਕੀਤਾ ਹੈ।

ਖਾਸ ਗੱਲ ਇਹ ਹੈ ਕਿ ਇਸ ਪਾਲਿਸੀ ਵਿੱਚ ਸ਼ਰਾਬ ਦੇ ਸ਼ੌਕੀਨਾਂ ਨੂੰ ਕਈ ਰਾਹਤਾਂ ਦਿੱਤੀਆਂ ਗਈਆਂ ਹਨ। ਸ਼ਰਾਬ ਦੀਆਂ ਦੁਕਾਨਾਂ ਦੇ ਖੁੱਲ੍ਹਣ ਦੇ ਸਮੇਂ ਵਿੱਚ 3 ਘੰਟੇ ਦਾ ਵਾਧਾ ਕੀਤਾ ਜਾਵੇਗਾ, ਅਤੇ ਨਾਲ ਹੀ 99 ਰੁਪਏ ਜਾਂ ਇਸ ਤੋਂ ਘੱਟ ਕੀਮਤ ‘ਚ ਸਸਤੀ ਸ਼ਰਾਬ ਮਿਲੇਗੀ।

ਰਾਜ ਸਰਕਾਰ ਨੂੰ ਇਸ ਨਵੀਂ ਸ਼ਰਾਬ ਨੀਤੀ ਤੋਂ 2000 ਕਰੋੜ ਰੁਪਏ ਤੋਂ ਵੱਧ ਦੀ ਆਮਦਨ ਹੋਣ ਦੀ ਉਮੀਦ ਹੈ। ਆਂਧਰਾ ਪ੍ਰਦੇਸ਼ ਦੀ ਕੈਬਨਿਟ ਨੇ ਨਵੀਂ ਸ਼ਰਾਬ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਲਾਟਰੀ ਸਿਸਟਮ ਰਾਹੀਂ ਮਿਲਣਗੀਆਂ ਦੁਕਾਨਾਂ…

ਹੁਣ ਆਂਧਰਾ ਪ੍ਰਦੇਸ਼ ਵਿੱਚ ਨਵੀਂ ਸ਼ਰਾਬ ਨੀਤੀ ਤਹਿਤ ਦੁਕਾਨਾਂ ਦੀ ਅਲਾਟਮੈਂਟ ਲਾਟਰੀ ਸਿਸਟਮ ਰਾਹੀਂ ਕੀਤੀ ਜਾਵੇਗੀ। ਇਸ ਵਿੱਚ 10 ਫੀਸਦੀ ਦੁਕਾਨਾਂ ਤਾੜੀ ਕੱਢਣ ਵਾਲਿਆਂ ਲਈ ਰਾਖਵੀਆਂ ਹੋਣਗੀਆਂ। ਇਸ ਦੇ ਨਾਲ ਹੀ ਸਿਆਸੀ ਰਾਖਵੇਂਕਰਨ ਤਹਿਤ ਹੋਰਨਾਂ ਪਛੜੀਆਂ ਸ਼੍ਰੇਣੀਆਂ ਨੂੰ 33 ਫੀਸਦੀ ਰਾਖਵਾਂਕਰਨ ਦਿੱਤਾ ਗਿਆ ਹੈ। ਸ਼ਰਾਬ ਦੀਆਂ ਦੁਕਾਨਾਂ ਖੋਲ੍ਹਣ ਦੇ ਲਾਇਸੈਂਸ ਵੱਖ-ਵੱਖ ਸ਼੍ਰੇਣੀਆਂ ਤਹਿਤ ਦਿੱਤੇ ਜਾਣਗੇ, ਜਿਨ੍ਹਾਂ ਦੀ ਕੀਮਤ 50 ਤੋਂ 85 ਲੱਖ ਰੁਪਏ ਤੱਕ ਹੋਵੇਗੀ।

Leave a Reply

Your email address will not be published. Required fields are marked *