Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/nowhindustan/public_html/wp-includes/functions.php on line 6170
ਆਪ ਦੀ ਸਰਕਾਰ, ਆਪ ਦੇ ਦੁਆਰ’’ ਹਲਕਾ ਦੱਖਣੀ ਵਿਖੇ ਲਗਾਇਆ ਸਪੈਸ਼ਲ ਕੈਂਪ - Now Hindustan

ਆਪ ਦੀ ਸਰਕਾਰ, ਆਪ ਦੇ ਦੁਆਰ’’ ਹਲਕਾ ਦੱਖਣੀ ਵਿਖੇ ਲਗਾਇਆ ਸਪੈਸ਼ਲ ਕੈਂਪ

 

ਕਿਸੇ ਵੀ ਲੋੜਵੰਦ ਲਾਭਪਾਤਰੀ ਨੂੰ ਸਰਕਾਰੀ ਸਹੂਲਤਾਂ ਤੋਂ ਨਹੀਂ ਰਹਿਣ ਦਿੱਤਾ ਜਾਵੇਗਾ ਵਾਝਾਂ – ਡਾ: ਨਿੱਝਰ

100 ਲੋਕਾਂ ਨੂੰ ਮੌਕੇ ਤੇ ਹੀ ਮੁਹੱਈਆ ਕਰਵਾਈਆਂ ਸੇਵਾਵਾਂ

ਡਿਪਟੀ ਕਮਿਸ਼ਨਰ ਨੇ ਕੈਂਪ ਦਾ ਕੀਤਾ ਨਰੀਖਣ

ਅੰਮ੍ਰਿਤਸਰ 18 ਸਤੰਬਰ:  ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੇ ਆਦੇਸ਼ਾਂ ਤੇ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਅਗਵਾਈ ਹੇਠ ਜ਼ਿਲ੍ਹੇ ਭਰ ’ਚ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ‘‘ਆਪ ਦੀ ਸਰਕਾਰ ਆਪ ਦੇ ਦੁਆਰ’’ ਤਹਿਤ ਵੱਖ-ਵੱਖ ਸਥਾਨਾਂ ’ਤੇ ਆਮ ਲੋਕਾਂ ਦੀ ਸਹੂਲਤ ਲਈ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ। “ਆਪ ਦੀ ਸਰਕਾਰ ਆਪ ਦੇ ਦੁਆਰ’’ ਮੁਹਿੰਮ ਤਹਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਇੱਕੋ ਹੀ ਛੱਤ ਹੇਠਾਂ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਿਰਫ਼ ਸੁਣਿਆ ਹੀ ਨਹੀਂ ਜਾਂਦਾ ਸਗੋਂ ਮੌਕੇ ਤੇ ਹੀ ਨਿਪਟਾਰਾ ਵੀ ਕੀਤਾ ਜਾਂਦਾ ਹੈ, ਇਸ ਨਾਲ ਜਿਥੇ ਆਮ ਲੋਕਾਂ ਦੇ ਸਮੇਂ ਦੀ ਬੱਚਤ ਹੁੰਦੀ ਹੈ ਉਥੇ ਆਮਦਨੀ ਖਰਚਾ ਵੀ ਘੱਟ ਹੁੰਦਾ ਹੈ। ਹਲਕਾ ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਝਰ ਦੀ ਅਗਵਾਈ ਹੇਠ ਅੰਮ੍ਰਿਤਸਰ ਦੱਖਣੀ ਹਲਕੇ ਦੇ ਅੰਦਰ ਟੈਂਕੀ ਵਾਲੀ ਪਾਰਕ ਅੰਦਰੂਨ ਨਾਮਧਾਰੀ ਕੰਢਾ ਵਾਲਾ ਬਾਜਾਰ ਤਰਨਤਾਰਨ ਰੋਡ ਵਿਖੇ ਸਪੈਸ਼ਲ ਕੈਂਪ ਲਗਾਇਆ ਗਿਆ। ਜਿਥੇ ਆਮ ਲੋਕਾਂ ਦੀਆਂ ਨਿੱਜੀ ਤੇ ਸਾਂਝੀਆਂ ਸਮੱਸਿਆਵਾਂ ਸੁਣੀਆਂ ਅਤੇ ਹੱਲ ਕੀਤੀਆਂ ਗਈਆਂ।

ਇਸ ਮੌਕੇ ਹਲਕਾ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਕਿ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਲਗਾਏ ਜਾ ਰਹੇ ਸਪੈਸ਼ਲ ਕੈਂਪ ਲਾਹੇਵੰਦ ਸਾਬਿਤ ਹੋ ਰਹੇ ਹਨ। ਇਸ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਦੇ ਦਰਾਂ ਨੇੜੇ ਸਪੈਸ਼ਲ ਕੈਂਪ ਲਗਾ ਕੇ ਉਨ੍ਹਾਂ ਦੀਆਂ ਸਾਂਝੀਆਂ, ਨਿੱਜੀ ਅਤੇ ਜਾਇਜ਼ ਸਮੱਸਿਆਵਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਜਾਂਦਾ ਹੈ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਵੀ ਲੋੜਵੰਦ ਲਾਭਪਾਤਰੀ ਨੂੰ ਸਰਕਾਰ ਵਲੋਂ ਮੁਹੱਈਆਂ ਕਰਵਾਈਆਂ ਜਾਣ ਵਾਲੀਆਂ ਵੱਖ-ਵੱਖ ਤਰ੍ਹਾਂ ਦੀਆਂ ਸਹੂਲਤਾਂ ਤੋਂ ਵਾਝਾਂ ਨਹੀਂ ਰਹਿਣ ਦਿੱਤਾ ਜਾਵੇਗਾ। ਕੈਂਪ ਦੌਰਾਨ ਮਾਲ ਵਿਭਾਗ ਤੋਂ ਇਲਾਵਾ ਸੇਵਾ ਕੇਂਦਰਾਂ ਨਾਲ ਸਬੰਧਤ ਕੰਮ, ਪੈਨਸ਼ਨਾਂ, ਗਲੀਆਂ-ਨਾਲੀਆਂ ਦੇ ਪਾਣੀ ਦੀ ਨਿਕਾਸੀ, ਪੀਣ ਵਾਲੇ ਪਾਣੀ ਤੋਂ ਇਲਾਵਾ ਵਿਕਾਸ ਕਾਰਜਾਂ ਨਾਲ ਸਬੰਧਤ ਸਮੱਸਿਆਵਾਂ ਸਨ। ਇਨ੍ਹਾਂ ’ਚੋਂ ਬਹੁਤੀਆਂ ਸਮੱਸਿਆਵਾਂ ਦਾ ਨਿਪਟਾਰਾ ਮੌਕੇ ’ਤੇ ਹੀ ਕੀਤਾ ਗਿਆ ਤੇ ਰਹਿੰਦੀਆਂ ਸਮੱਸਿਆਵਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ। ਇਸ ਤੋਂ ਪਹਿਲਾ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਵਲੋਂ ਵੱਖ-ਵੱਖ ਵਿਭਾਗਾਂ ਵਲੋਂ ਆਪੋਂ-ਆਪਣੇ ਵਿਭਾਗ ਨਾਲ ਸਬੰਧਤ ਲਗਾਏ ਗਏ ਕਾਊਂਟਰਾਂ ਦਾ ਦੌਰਾ ਕਰਕੇ ਜਾਇਜ਼ਾ ਵੀ ਲਿਆ ਗਿਆ। ਇਸ ਦੌਰਾਨ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ

ਕਰਮਚਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਹਰ ਇੱਕ ਲਾਭਪਾਤਰੀ ਨੂੰ ਸਰਕਾਰ ਅਤੇ ਸਬੰਧਤ ਵਿਭਾਗ ਵਲੋਂ ਦਿੱਤੀਆਂ ਜਾਣ ਵਾਲੀਆਂ ਸਾਰੀਆਂ ਸਹੂਲਤਾਂ ਬਾਰੇ ਜਾਣੂ ਕਰਵਾਉਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਕੋਈ ਵੀ ਲਾਭਪਾਤਰੀ ਕਿਸੇ ਵੀ ਸਹੂਲਤ ਤੋਂ ਵਾਝਾਂ ਨਾ ਰਹਿ ਸਕੇ। ਇਸ ਮੌਕੇ ਐਸ.ਡੀ.ਐਮ. ਮਨਕੰਵਲ ਸਿੰਘ ਚਾਹਲ ਨੇ ਦੱਸਿਆ ਕਿ ਅੱਜ ਦੇ ਇਸ ਕੈਂਪ ਵਿੱਚ 103 ਲੋਕਾਂ ਵੱਲੋਂ ਸਰਕਾਰੀ ਸੇਵਾਵਾਂ ਦਾ ਲਾਭ ਲੈਣ ਲਈ ਅਪਲਾਈ ਕੀਤਾ ਸੀ ਜਿੰਨਾਂ ਵਿੱਚੋਂ 100 ਵਿਅਕਤੀਆਂ ਨੂੰ ਮੌਕੇ ਤੇ ਹੀ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ 3 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ ਜੋ ਵੱਖ ਵੱਖ ਵਿਭਾਗਾਂ ਨੂੰ ਅਗਲੇਰੀ ਕਾਰਵਾਈ ਹਿੱਤ ਭੇਜ ਦਿੱਤੀਆਂ ਹਨ। ਇਸ ਕੈਂਪ ਵਿੱਚ ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ ਨੇ ਮੌਕੇ ਉਤੇ ਹਾਜ਼ਰ ਰਹਿ ਕੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ। ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਡੇਂਗੂ ਅਤੇ ਮਲੇਰੀਏ ਦੀ ਰੋਕਥਾਮ ਸਬੰਧੀ ਵੀ ਆਮ ਲੋਕਾਂ ਨੂੰ ਜਾਣੂ ਕਰਵਾਇਆ ਗਿਆ। ਇਸ ਮੌਕੇ ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਝਰ ਵੱਲੋਂ ਨਵ ਨਿਯੁਕਤ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੂੰ ਬੁੱਕੇ ਦੇ ਕੇ ਸਨਮਾਨਤ ਕੀਤਾ ਗਿਆ। ਕੈਪਸ਼ਨ : ਵਿਧਾਇਕ ਇੰਦਰਬੀਰ ਸਿੰਘ ਨਿੱਝਰ ਅਤੇ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਕੈਂਪ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਸੁਣਦੇ ਹੋਏ। ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਝਰ ਮੌਕੇ ਤੇ ਹੀ ਲਾਭਪਾਤਰੀਆਂ ਨੂੰ ਸੇਵਾਵਾਂ ਦਾ ਲਾਭ ਪੁੱਜਦਾ ਕਰਦੇ ਹੋਏ।

Leave a Reply

Your email address will not be published. Required fields are marked *