Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/nowhindustan/public_html/wp-includes/functions.php on line 6170
ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਅਰਜ਼ੀਆਂ ਦੀ ਮੰਗ - Now Hindustan

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਅਰਜ਼ੀਆਂ ਦੀ ਮੰਗ

 

– ਯੋਗ ਬੱਚਿਆਂ ਦੀ ਨਾਮਜਦਗੀ ਲਈ 31 ਜੁਲਾਈ ਤੱਕ ਕੀਤਾ ਜਾ ਸਕਦਾ ਹੈ ਅਪਲਾਈ

– 18 ਸਾਲ ਤੋਂ ਘੱਟ ਉਮਰ ਦੇ ਹੋਣਹਾਰ ਬੱਚਿਆਂ ਨੂੰ ਕੀਤਾ ਜਾਵੇਗਾ ਸਨਮਾਨਿਤ

ਲੁਧਿਆਣਾ, 4 ਜੂਨ: ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਵੀਰਵਾਰ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਦੇਸ਼ ਭਰ ਦੇ ਬੱਚਿਆਂ ਦੀਆਂ ਪ੍ਰਾਪਤੀਆਂ ਨੂੰ ਮਾਨਤਾ ਦੇਣ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ (ਪੀ.ਐਮ.ਆਰ.ਬੀ.ਪੀ) 2026 ਲਈ ਆਨਲਾਈਨ ਅਰਜੀਆਂ ਮੰਗੀਆਂ ਗਈਆਂ ਹਨ।

ਹਿਮਾਂਸ਼ੂ ਜੈਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਇੱਕ ਵੱਕਾਰੀ ਰਾਸ਼ਟਰੀ ਪੁਰਸਕਾਰ ਹੈ ਜੋ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ (31 ਜੁਲਾਈ, 2026 ਤੱਕ) ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੇ ਬਹਾਦਰੀ, ਸਮਾਜ ਸੇਵਾ, ਵਾਤਾਵਰਣ, ਖੇਡਾਂ, ਕਲਾ, ਸੱਭਿਆਚਾਰ, ਵਿਗਿਆਨ ਅਤੇ ਤਕਨਾਲੋਜੀ ਸਮੇਤ ਵੱਖ-ਵੱਖ ਖੇਤਰਾਂ ਵਿੱਚ ਉੱਤਮਤਾ ਅਤੇ ਸ਼ਾਨਦਾਰ ਯੋਗਦਾਨ ਦਾ ਪ੍ਰਦਰਸ਼ਨ ਕੀਤਾ ਹੈ।

ਉਨ੍ਹਾਂ ਕਿਹਾ ਕਿ ਲੜਕੀਆਂ, ਕਮਜ਼ੋਰ ਵਰਗਾਂ, ਐਸ.ਸੀ/ਐਸ.ਟੀ ਭਾਈਚਾਰਿਆਂ ਅਤੇ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਵਿੱਚੋਂ ਪ੍ਰਤਿਭਾਸ਼ਾਲੀ ਬੱਚਿਆਂ ਦੀਆਂ ਅਰਜੀਆਂ ਨੂੰ ਉਤਸ਼ਾਹਿਤ ਕਰਨ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਹੈ ਤਾਂ ਜੋ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾ ਸਕੇ।

ਰਾਸ਼ਟਰੀ ਪੁਰਸਕਾਰ ਪੋਰਟਲ ਰਾਹੀਂ ਨਾਮਜ਼ਦਗੀ ਪ੍ਰਕਿਰਿਆ ਪੂਰੀ ਤਰ੍ਹਾਂ ਆਨਲਾਈਨ ਹੈ। ਨਾਮਜ਼ਦਗੀ ਵਿੰਡੋ 31 ਜੁਲਾਈ, 2026 ਤੱਕ ਖੁੱਲ੍ਹੀ ਹੈ ਅਤੇ ਇਸ ਮਿਆਦ ਦੇ ਅੰਦਰ ਪ੍ਰਾਪਤ ਅਰਜ਼ੀਆਂ ‘ਤੇ ਹੀ ਵਿਚਾਰ ਕੀਤਾ ਜਾਵੇਗਾ। ਇਸ ਸਬੰਧ ਵਿੱਚ, ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ (ਪੀ.ਐਮ.ਆਰ.ਬੀ.ਪੀ) ਲਈ ਨਾਮਜ਼ਦਗੀਆਂ/ਸਿਫਾਰਸ਼ਾਂ ਸਿਰਫ਼ ਇਸ ਉਦੇਸ਼ ਲਈ ਤਿਆਰ ਕੀਤੇ ਗਏ ਰਾਸ਼ਟਰੀ ਪੁਰਸਕਾਰ ਪੋਰਟਲ (https://awards.gov.in) ਰਾਹੀਂ ਆਨਲਾਈਨ ਪ੍ਰਾਪਤ ਕੀਤੀਆਂ ਜਾਣਗੀਆਂ।

Leave a Reply

Your email address will not be published. Required fields are marked *