

ਲੁਧਿਆਣਾ, 5 ਅਗਸਤ 2024 ਟ੍ਰਾਈਸਿਟੀ ਵਿੱਚ 14 ਸਫਲ ਪ੍ਰੋਜੈਕਟਾਂ ਤੋਂ ਬਾਅਦ, ਸੁਸ਼ਮਾ ਗਰੁੱਪ ਹੁਣ ਪੰਜਾਬ ਵਿੱਚ ਆਪਣੀ ਮੌਜੂਦਗੀ ਵਧਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਜ਼ੀਰਕਪੁਰ, ਮੋਹਾਲੀ, ਕਸੌਲੀ, ਬਰਨਾਲਾ ਅਤੇ ਮਾਨਸਾ ਵਿੱਚ ਪਹਿਲਾਂ ਹੀ ਆਪਣੇ ਮਜ਼ਬੂਤ ਪ੍ਰੋਜੈਕਟਾਂ ਦੀ ਮੌਜੂਦਗੀ ਦੇ ਨਾਲ, ਸੁਸ਼ਮਾ ਗਰੁੱਪ ਹੁਣ ਲੁਧਿਆਣਾ ਦੇ ਤੇਜ਼ੀ ਨਾਲ ਵਧ ਰਹੇ ਬਾਜ਼ਾਰ ਵਿੱਚ ਦਾਖਲ ਹੋਣ ਤੇ ਪੰਜਾਬ ਵਿੱਚ ਆਪਣੀ ਪਹੁੰਚ ਵਧਾਉਣ ਦੀ ਯੋਜਨਾ ਬਣਾ ਰਿਹਾ ਹੈ। ਹਿਮਾਚਲ ਵਿੱਚ ਬਣ ਰਹੇ ਉਨ੍ਹਾਂ ਦੇ ਪ੍ਰੋਜੈਕਟ ਵਿੱਚ ਲੁਧਿਆਣਾ ਦੇ ਖਰੀਦਦਾਰਾਂ ਵੱਲੋਂ ਕਾਫ਼ੀ ਦਿਲਚਸਪੀ ਦਿਖਾਈ ਗਈ ਹੈ, ਜੋ ਇਨ੍ਹਾਂ ਖੇਤਰਾਂ ਵਿੱਚ ਚੰਗੀ ਮੰਗ ਅਤੇ ਸੰਭਾਵਨਾਵਾਂ ਨੂੰ ਦਰਸਾਉਂਦਾ ਹੈ। ਡਿਵੈਲਪਰ ਦਾ ਉਦੇਸ਼ ਲੁਧਿਆਣਾ ਦੀ ਰੀਅਲ ਅਸਟੇਟ ਮਾਰਕੀਟ ਵਿੱਚ ਆਪਣੀ ਜਗ੍ਹਾ ਬਣਾਉਣਾ ਅਤੇ ਉੱਥੋਂ ਦੇ ਲੋਕਾਂ ਤੇ ਨਿਵੇਸ਼ਕਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨਾ ਹੈ।
ਸੁਸ਼ਮਾ ਗਰੁੱਪ ਦੇ ਡਾਇਰੈਕਟਰ ਪ੍ਰਤੀਕ ਮਿੱਤਲ ਨੇ ਲੁਧਿਆਣਾ ਦੇ ਸ਼ਾਨਦਾਰ ਬਾਜ਼ਾਰ ਵਿੱਚ ਆਪਣੇ ਵਿਸਤਾਰ ਦਾ ਐਲਾਨ ਕਰਦੇ ਹੋਏ ਖੁਸ਼ੀ ਵਿਅਕਤ ਕੀਤੀ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਇੱਥੇ ਚੰਗੀ ਗੁਣਵੱਤਾ ਵਾਲੇ ਘਰ ਤੇ ਗਾਹਕ-ਕੇਂਦ੍ਰਿਤ ਸੇਵਾਵਾਂ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਸਿਰਫ਼ ਘਰ ਬਣਾਉਣਾ ਨਹੀਂ ਹੈ, ਸਗੋਂ ਅਜਿਹਾ ਮਾਹੌਲ ਸਿਰਜਣਾ ਹੈ, ਜਿੱਥੇ ਲੋਕ ਆਰਾਮ ਤੇ ਸਹੂਲਤਾਂ ਦਾ ਆਨੰਦ ਮਾਣ ਸਕਣ। ਉਨ੍ਹਾਂ ਭਰੋਸਾ ਜਤਾਇਆ ਕਿ ਸਾਡੇ ਪ੍ਰੋਜੈਕਟ ਪੰਜਾਬ ਦੀ ਰੀਅਲ ਅਸਟੇਟ ਮਾਰਕੀਟ ਵਿੱਚ ਨਵੀਆਂ ਉਚਾਈਆਂ ਕਾਇਮ ਕਰਨਗੇ। ਉਨ੍ਹਾਂ ਕਿਹਾ ਕਿ ਸੁਸ਼ਮਾ ਗਰੁੱਪ ਨੇ ਸਮੇਂ ਦੇ ਨਾਲ ਆਪਣੇ ਆਪ ਨੂੰ ਇੱਕ ਭਰੋਸੇਮੰਦ ਬ੍ਰਾਂਡ ਵਜੋਂ ਸਥਾਪਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਤੇ ਆਸ-ਪਾਸ ਦੇ ਖੇਤਰਾਂ ਵਿੱਚ ਪਹੁੰਚਣ ਨਾਲ, ਲੋਕਾਂ ਤੇ ਨਿਵੇਸ਼ਕਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਦੀ ਉਨ੍ਹਾਂ ਦੀ ਵਚਨਬੱਧਤਾ ਉਨ੍ਹਾਂ ਨੂੰ ਰੀਅਲ ਅਸਟੇਟ ਮਾਰਕੀਟ ਵਿੱਚ ਹੋਰ ਅੱਗੇ ਵਧਾਏਗੀ।