ਡਿਪਟੀ ਕਮਿਸ਼ਨਰ ਨੇ ਸਕੂਲ ਆਫ ਐਮੀਨੈਸ ਕਿਦਵਈ ਨਗਰ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਮੀਟਿੰਗ ਕਰਕੇ ਸਮੀਖਿਆ ਕੀਤੀ


• ਅਧਿਕਾਰੀ ਸਕੂਲ ਦੇ ਚੱਲ ਰਹੇ ਵਿਕਾਸ ਕਾਰਜਾਂ ਦੀ ਗਤੀ ਵਿੱਚ ਤੇਜ਼ੀ ਲਿਆਉਣ – ਸਾਕਸ਼ੀ ਸਾਹਨੀ
ਲੁਧਿਆਣਾ, 3 ਸਤੰਬਰ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮੰਗਲਵਾਰ ਨੂੰ ਆਪਣੇ ਦਫਤਰ ਵਿਖੇ ਸਕੂਲ ਆਫ ਐਮੀਨੈਸ, ਕਿਦਵਈ ਨਗਰ ਦੇ ਚੱਲ ਰਹੇ ਵਿਕਾਸ ਕਾਰਜਾਂ ਦੀ ਮੀਟਿੰਗ ਕਰਕੇ ਸਮੀਖਿਆ ਕੀਤੀ। ਉਨ੍ਹਾਂ ਉਪ ਮੰਡਲ ਮੈਜਿਸਟਰੇਟ (ਲੁਧਿਆਣਾ ਪੂਰਬੀ) ਸ੍ਰੀ ਵਿਕਾਸ ਹੀਰਾ, ਸਿੱਖਿਆ ਵਿਭਾਗ, ਲੋਕ ਨਿਰਮਾਣ ਵਿਭਾਗ, ਨਗਰ ਨਿਗਮ, ਨਗਰ ਸੁਧਾਰ ਟਰੱਸਟ ਲੁਧਿਆਣਾ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅਧਿਕਾਰੀਆਂ ਨਾਲ ਸਕੂਲ ਦੇ ਬਾਹਰਲੇ ਹਿੱਸੇ ਵਿੱਚ ਪਲੇਅ ਗਰਾਊਂਡ ਬਣਾਉਣ, ਡਾਊਨ ਸੀਲਿੰਗ, ਰੈਪ ਜਾਂ ਲਿਫਟ ਲਗਾਉਣ ਆਦਿ ਕੰਮਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰੇ ਕੀਤੇ। ਉਹਨਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਕੂਲ ਦੇ ਚੱਲ ਰਹੇ ਵਿਕਾਸ ਕਾਰਜਾਂ ਦੀ ਗਤੀ ਵਿੱਚ ਤੇਜ਼ੀ ਲਿਆਉਣ ਤਾਂ ਜੋਂ ਇਹ ਕੰਮ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤਾ ਜਾ ਸਕੇ।