Ludhiana

ਵਿਧਾਇਕ ਬੱਗਾ ਦੀ ਪ੍ਰਧਾਨਗੀ ਹੇਠ ਹੋਟਲ ਮਾਲਕਾਂ ਨਾਲ ਬੈਠਕ

ਹੋਟਲ ਉਦਯੋਗ ਨਾਲ ਸਬੰਧਤ ਮੁਸ਼ਕਿਲਾਂ ‘ਤੇ ਕੀਤੀ ਵਿਚਾਰ ਚਰਚਾਜਲਦ ਨਿਪਟਾਰੇ ਦਾ ਵੀ ਦਿੱਤਾ ਭਰੋਸਾ
ਲੁਧਿਆਣਾ, 11 ਸਤੰਬਰ  ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਅੱਜ ਸਥਾਨਕ ਹੋਟਲ ਗ੍ਰੀਨ ਵਿਖੇ ਵੱਖ-ਵੱਖ ਹੋਟਲ ਮਾਲਕਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ।

ਮੀਟਿੰਗ ਦੌਰਾਨ ਵਿਧਾਇਕ ਬੱਗਾ ਵੱਲੋਂ ਹੋਟਲ ਮਾਲਕਾਂ ਦੀਆਂ ਸਮੱਸਿਆਵਾਂ ‘ਤੇ ਵਿਚਾਰ ਵਟਾਂਦਰੇ ਕੀਤੇ ਗਏ  ਅਤੇ ਜਲਦ ਨਿਪਟਾਰੇ ਦਾ ਵੀ ਭਰੋਸਾ ਦਿੱਤਾ।
ਵਿਧਾਇਕ ਬੱਗਾ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀ ਵਰਗ ਦੀ ਭਲਾਈ ਨੂੰ ਮੁੱਖ ਤਰਜੀਹ ਦੇ ਰਹੀ ਹੈ ਅਤੇ ਹੋਟਲ ਉਦਯੋਗ ਨੂੰ ਪ੍ਰਫੁੱਲਿਤ ਕਰਨ ਲਈ ਹਰ ਸੰਭਵ ਸਹਿਯੋਗ ਕੀਤਾ ਜਾਵੇਗਾ।

Leave a Response