

ਲੁਧਿਆਣਾ, 21 ਸਤੰਬਰ – ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਵੱਲੋਂ ਪਿੰਡ ਨੀਚੀ ਮੰਗਲੀ ਤੋਂ ਗੋਬਿੰਦਗੜ੍ਹ ਤੱਕ ਜਾਣ ਵਾਲੀ ਸੜ੍ਹਕ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਪਿੰਡ ਦੇ ਵਸਨੀਕਾਂ ਦੇ ਸਹਿਯੋਗ ਨਾਲ ਕੀਤਾ ਗਿਆ।
ਵਿਧਾਇਕ ਮੁੰਡੀਆਂ ਨੇ ਕਿਹਾ ਕਿ ਇਸ ਸੜ੍ਹਕ ਦੀ ਹਾਲਤ ਬੇਹੱਦ ਖਸਤਾ ਬਣੀ ਹੋਈ ਸੀ ਅਤੇ ਇਲਾਕਾ ਨਿਵਾਸੀਆਂ ਨੂੰ ਆਵਾਜਾਈ ਦੌਰਾਨ ਬੜੀਆਂ ਔਕੜਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਰੀਬ 3 ਕਿਲੋਮੀਟਰ ਲੰਬੀ ਇਹ ਸੜ੍ਹਕ ਨਿਰਧਾਰਿਤ ਸਮੇਂ ਵਿੱਚ ਮੁਕੰਮਲ ਕਰਵਾਈ ਜਾਵੇਗੀ ਤਾਂ ਜੋ ਲੋਕਾਂ ਨੂੰ ਇਸਦਾ ਲਾਭ ਮਿਲ ਸਕੇ।
ਵਿਧਾਇਕ ਮੁੰਡੀਆਂ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਿਕਾਸ ਕਾਰਜ਼ ਸ਼ਿਖਰਾਂ ‘ਤੇ ਚੱਲ ਰਹੇ ਹਨ ਤੇ ਚੋਣਾਂ ਦੌਰਾਨ ਕੀਤੇ ਸਾਰੇ ਵਾਅਦੇ ਇੱਕ-ਇੱਕ ਕਰਕੇ ਪੂਰੇ ਕੀਤੇ ਜਾ ਰਹੇ ਹਨ।