

ਅੱਜ ਪੰਜਾਬ ਸਰਕਾਰ ਦੇ ਮੰਤਰੀ ਮੰਡਲ ਵਿੱਚ ਫੇਰਬਦਲ ਹੋਣ ਜਾ ਰਿਹਾ ਹੈ। ਜਾਣਕਾਰੀ ਮੁਤਾਬਕ 5 ਵਿਧਾਇਕਾਂ ਨੂੰ ਮੰਤਰੀ ਵਜੋਂ ਸਹੁੰ ਚੁਕਾਈ ਜਾਵੇਗੀ। ਇਸ ਸਬੰਧੀ ਅੱਜ ਸ਼ਾਮ 5 ਵਜੇ ਰਾਜ ਭਵਨ ਵਿਖੇ ਸਹੁੰ ਚੁੱਕ ਸਮਾਗਮ ਹੋਵੇਗਾ।
ਜਲੰਧਰ ਪੱਛਮੀ ਤੋਂ ਵਿਧਾਇਕ ਮਹਿੰਦਰ ਭਗਤ ਨੇ ਦੱਸਿਆ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਫੋਨ ਆਇਆ ਹੈ। ਉਹ ਅੱਜ 12 ਵਜੇ ਚੰਡੀਗੜ੍ਹ ਪਹੁੰਚ ਰਹੇ ਹਨ।
ਮਿਲੀ ਜਾਣਕਾਰੀ ਅਨੁਸਾਰ ਮੰਤਰੀ ਮੰਡਲ ‘ਚੋਂ 4 ਮੰਤਰੀਆਂ ਨੂੰ ਬਦਲਿਆ ਜਾ ਰਿਹਾ ਹੈ। ਇਨ੍ਹਾਂ ਵਿੱਚ ਬਲਕਾਰ ਸਿੰਘ, ਚੇਤਨ ਸਿੰਘ ਜੌੜਾਮਾਜਰਾ, ਬ੍ਰਹਮ ਸ਼ੰਕਰ ਜਿੰਪਾ ਅਤੇ ਅਨਮੋਲ ਗਗਨ ਮਾਨ ਸ਼ਾਮਲ ਹਨ।
ਇਸ ਤੋਂ ਇਲਾਵਾ ਹਰਦੀਪ ਸਿੰਘ ਮੁੰਡੀਆ, ਬਰਿੰਦਰ ਕੁਮਾਰ ਗੋਇਲ, ਤਰਨਪ੍ਰੀਤ ਸਿੰਘ ਸੌਂਦ ਅਤੇ ਮਹਿੰਦਰ ਭਗਤ ਨੂੰ ਮੰਤਰੀ ਮੰਡਲ ਵਿੱਚ ਸ਼ਾਮਲ ਕੀਤੇ ਜਾਣ ਦੀਆਂ ਖਬਰਾਂ ਹਨ। ਇਹ ਸਾਰੇ ਆਗੂ ਸ਼ਾਮ 5 ਵਜੇ ਰਾਜ ਭਵਨ ਵਿੱਚ ਮੰਤਰੀ ਵਜੋਂ ਸਹੁੰ ਚੁੱਕਣਗੇ। ਇਨ੍ਹਾਂ ‘ਚੋਂ ਇਕ ਵਿਧਾਇਕ ਦਾ ਨਾਂ ਰੋਕਿਆ ਦੱਸਿਆ ਜਾ ਰਿਹਾ ਹੈ।