

NRI ਕੋਟਾ ਧੋਖਾਧੜੀ, ਪੰਜਾਬ ਸਰਕਾਰ ਦੀ ਪਟੀਸ਼ਨ ਤੇ ਸੁਪਰੀਮ ਕੋਰਟ ਦੀ ਵੱਡੀ ਟਿੱਪਣੀ
‘ਐਨਆਰਆਈ ਕੋਟਾ ਧੋਖਾਧੜੀ ਹੈ, ਕਾਰੋਬਾਰ ਬੰਦ ਹੋਣਾ ਚਾਹੀਦਾ ਹੈ’; ਇਹ ਟਿੱਪਣੀ ਸੁਪਰੀਮ ਕੋਰਟ ਨੇ ਕੀਤੀ ਹੈ। ਚੀਫ਼ ਜਸਟਿਸ ਨੇ ਕਿਹਾ ਕਿ ਸਾਨੂੰ ਇਹ ਐਨਆਰਆਈ ਕੋਟੇ ਦਾ ਕਾਰੋਬਾਰ ਹੁਣ ਬੰਦ ਕਰ ਦੇਣਾ ਚਾਹੀਦਾ ਹੈ! ਇਹ ਸਿੱਖਿਆ ਪ੍ਰਣਾਲੀ ਨਾਲ ਸਰਾਸਰ ਧੋਖਾ ਹੈ। ਸੁਪਰੀਮ ਕੋਰਟ ਨੇ ਇਹ ਟਿੱਪਣੀ ਪੰਜਾਬ ਦੇ ਮੈਡੀਕਲ ਕਾਲਜਾਂ ਵਿੱਚ ਦਾਖ਼ਲੇ ਵਿੱਚ ਐਨਆਰਆਈ ਕੋਟੇ ਨਾਲ ਸਬੰਧਤ ਕੇਸ ਦੀ ਸੁਣਵਾਈ ਦੌਰਾਨ ਕੀਤੀ।