

ਇਹ ਪ੍ਰਗਟਾਵਾ ਕੈਬਨਿਟ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਨੇ ਮੰਗਲਵਾਰ ਨੂੰ ਸਰਕਟ ਹਾਊਸ ਲੁਧਿਆਣਾ ਵਿਖੇ ਪੰਜਾਬ ਪੁਲਿਸ ਦੀ ਟੁਕੜੀ ਵੱਲੋ ਗਾਰਡ ਆਫ ਆਨਰ ਲੈਣ ਤੋ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਕਿ ਪਾਰਟੀ ਦੇ ਨੇਤਾਵਾਂ ਵੱਲੋ ਜੋ ਉਨ੍ਹਾਂ ਨੂੰ ਵੱਡੀ ਜਿੰਮੇਵਾਰੀ ਦਿੱਤੀ ਗਈ ਹੈ, ਉਸ ਨੂੰ ਉਹ ਪੂਰੀ ਇਮਾਨਦਾਰੀ, ਲਗਨ ਅਤੇ ਮਿਹਨਤ ਨਾਲ ਬਾਖੂਬੀ ਨਿਭਾਉਣਗੇ, ਤਾਂ ਜੋ ਪਾਰਟੀ ਅਤੇ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਤੇ ਖਰ੍ਹੇ ਉਤਰ ਸਕਣ।
ਸ੍ਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਉਹ ਪ੍ਰਮਾਤਮਾ ਅੱਗੇ ਵੀ ਅਰਦਾਸ ਕਰਦੇ ਹਨ ਕਿ ਜੋ ਉਨ੍ਹਾਂ ਨੂੰ ਪੰਜਾਬ ਦੀ ਵੱਡੀ ਜਿੰਮੇਵਾਰੀ ਮਿਲੀ ਹੈ, ਉਸ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣ ਦਾ ਬਲ ਬਖਸ਼ਣ, ਤਾਂ ਜੋ ਪੰਜਾਬ ਦੇ ਲੋਕਾਂ ਲਈ ਦਿਨ ਰਾਤ ਕੰਮ ਕਰਕੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਵਿੱਚ ਸਹਿਯੋਗ ਕਰ ਸਕਣ।
ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਰਕਰ ਵੀ ਹਾਜ਼ਰ ਸਨ।