

ਲੁਧਿਆਣਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋਂ ਅੱਜ ਪਾਰਟੀ ਦੇ ਲੁਧਿਆਣਾ ਲੋਕ ਸਭਾ ਹਲਕੇ ਦੇ ਉਮੀਦਵਾਰ ਅੰਮ੍ਰਿਤਪਾਲ ਸਿੰਘ ਛੰਦੜਾਂ ਦੇ ਹੱਕ ਵਿੱਚ ਇੱਕ ਪ੍ਰੈਸ ਕਾਨਫਰਸ ਸੰਬੋਧਨ ਕੀਤਾ ਗਿਆ।
ਇਸ ਮੌਕੇ ਪ੍ਰੈਸ ਕਾਨਫਰਸ ਸੰਬੋਧਨ ਕਰਦੇ ਹੋਏ ਜਿੱਥੇ ਉਹਨਾਂ ਨੇ ਲੋਕਾਂ ਨੂੰ ਅੰਮ੍ਰਿਤਪਾਲ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ ਅਤੇ ਆਰੋਪ ਲਗਾਇਆ ਕਿ ਅੰਮ੍ਰਿਤਪਾਲ ਦੇ ਘਰਵਾਲੇ ਕਥਿਤ ਤੌਰ ਤੇ ਸਰਕਾਰ ਦੀ ਤਸ਼ੱਦਦ ਕਾਰਨ ਮਾਰੇ ਗਏ ਸਨ। ਉੱਥੇ ਹੀ ਉਹਨਾਂ ਨੇ ਇਸ ਮੌਕੇ ਵਿਦੇਸ਼ਾਂ ਵਿੱਚ ਹੋਏ ਖਾਲਿਸਤਾਨ ਸਮਰਥਕਾਂ ਦੇ ਕਤਲ ਲਈ ਕੇਂਦਰ ਸਰਕਾਰ ਜਿੰਮੇਵਾਰ ਠਹਿਰਾਇਆ। ਹਾਲਾਂਕਿ ਇਸ ਤਰ੍ਹਾਂ ਉਹਨਾਂ ਨੇ ਪੰਜਾਬ ਪ੍ਰਤੀ ਹਿੰਦੂ ਭਾਈਚਾਰੇ ਦੇ ਹੱਕ ਦੀ ਵਕਾਲਤ ਕੀਤੀ। ਇਸ ਦੌਰਾਨ ਉਹਨਾਂ ਨੇ ਵੱਖ ਵੱਖ ਸਿਆਸੀ ਪਾਰਟੀਆਂ ਤੇ ਆਰੋਪ ਵੀ ਲਗਾਏ।