DelhikisanPunjab

ਅੰਮ੍ਰਿਤਸਰ ‘ਚ ਰੇਲਵੇ ਟ੍ਰੈਕ ਜਾਮ ਨਹੀਂ ਕਰਨਗੇ ਕਿਸਾਨ, ਪ੍ਰਸ਼ਾਸਨ ਨਾਲ ਮੀਟਿੰਗ ਮਗਰੋਂ ਬਣੀ ਸਹਿਮਤੀ

 

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਅੱਜ ਤੋਂ ਅੰਮ੍ਰਿਤਸਰ ਦੇ ਦੇਵੀਦਾਸਪੁਰਾ ਵਿੱਚ ਰੇਲ ਰੋਕੋ ਅੰਦੋਲਨ ਦਾ ਐਲਾਨ ਕੀਤਾ ਸੀ। ਅੰਦੋਲਨ ਸ਼ੁਰੂ ਕਰਨ ਤੋਂ ਪਹਿਲਾਂ ਸਰਕਾਰ ਨੂੰ 12 ਵਜੇ ਤੱਕ ਦਾ ਅਲਟੀਮੇਟਮ ਦਿੱਤਾ ਗਿਆ ਸੀ। ਕਿਸਾਨਾਂ ਅਤੇ ਪ੍ਰਸ਼ਾਸਨ ਵਿਚਾਲੇ ਹੋਈ ਗੱਲਬਾਤ ਦੌਰਾਨ ਕਈ ਮੰਗਾਂ ‘ਤੇ ਸਹਿਮਤੀ ਬਣੀ ਹੈ। ਜਿਸ ਤੋਂ ਬਾਅਦ ਕਿਸਾਨਾਂ ਨੇ ਧਰਨਾ ਰੱਦ ਕਰ ਦਿੱਤਾ ਹੈ। ਇਸ ਬਾਰੇ ਡੀਸੀ ਜਲਦੀ ਹੀ ਜਾਣਕਾਰੀ ਦੇਣਗੇ।

ਪੰਜਾਬ ਸਰਕਾਰ ਤੋਂ ਮੰਗਾਂ ਨੂੰ ਲੈ ਕੇ ਕਿਸਾਨ ਕੱਲ੍ਹ ਤੋਂ ਰੋਸ ਪ੍ਰਦਰਸ਼ਨ ਕਰ ਰਹੇ ਸਨ। ਬੀਤੇ ਦਿਨ ਡੀਸੀ ਦਫ਼ਤਰ ਵਿੱਚ ਧਰਨਾ ਦਿੱਤਾ ਗਿਆ ਸੀ। ਕਿਸਾਨ ਅੰਦੋਲਨ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਤੇ ਮੁਆਵਜ਼ਾ, ਸ਼ੰਭੂ ਸਰਹੱਦੀ ਮੋਰਚੇ ਤੋਂ ਪਰਤਣ ਸਮੇਂ ਬੱਸ ਹਾਦਸੇ ਵਿੱਚ ਜ਼ਖ਼ਮੀ ਹੋਏ ਕਿਸਾਨ ਮਜ਼ਦੂਰਾਂ ਨੂੰ ਮੁਆਵਜ਼ਾ, ਪਰਾਲੀ ਸਮੇਤ ਲੁੱਟ, ਭਾਰਤ ਮਾਲਾ ਪ੍ਰਾਜੈਕਟ ਨਾਲ ਸਬੰਧਤ ਸਮੱਸਿਆਵਾਂ ਅਤੇ ਡੀਏਪੀ ਦੀ ਘਾਟ ਵਰਗੇ ਮੁੱਦਿਆਂ ਦੇ ਹੱਲ ਦੀ ਮੰਗ ਕੀਤੀ ਗਈ।

Leave a Response