

ਮੌਸਮ ਵਿਭਾਗ ਮੁਤਾਬਕ ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਮੋਹਾਲੀ ਵਿਚ ਚੰਗੀ ਬਾਰਿਸ਼ ਦੀ ਸੰਭਾਵਨਾ ਬਣ ਰਹੀ ਹੈ। ਇਸ ਤੋਂ ਇਲਾਵਾ ਜਲੰਧਰ, ਲੁਧਿਆਣਾ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਕਪੂਰਥਲਾ, ਮੋਗਾ, ਬਰਨਾਲਾ, ਫ਼ਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿਚ ਵੀ ਹਲਕੀ ਬਾਰਿਸ਼ ਦੀ ਸੰਭਵਨਾ ਹੈ।
ਪੰਜਾਬ ਵਿਚ ਪਿਛਲੇ ਕੁਝ ਦਿਨਾਂ ਤੋਂ ਮੀਂਹ ਨਾ ਪੈਣ ਕਾਰਨ ਤਾਪਮਾਨ ਵਿਚ ਤੇਜ਼ੀ ਨਾਲ ਵਾਧਾ ਹੋਇਆ ਹੈ। ਆਲਮ ਇਹ ਹੈ ਕਿ ਤੇਜ਼ ਧੁੱਪ ਕਾਰਣ ਸਾਰੇ ਜ਼ਿਲ੍ਹਿਆਂ ਵਿਚ ਤਾਪਮਾਨ 36 ਡਿਗਰੀ ਪਾਰ ਕਰ ਗਿਆ ਹੈ ਤੇ ਕਈ ਜ਼ਿਲ੍ਹਿਆਂ ਵਿਚ ਤਾਂ ਇਹ 40 ਡਿਗਰੀ ਦੇ ਕਰੀਬ ਪਹੁੰਚ ਗਿਆ ਹੈ। ਫਰੀਦਕੋਟ ਵਿਚ ਤਾਪਮਾਨ 39.5 ਡਿਗਰੀ, ਬਠਿੰਡਾ ਵਿਚ 37.9, ਲੁਧਿਆਣਾ ਵਿਚ 36.3 ਅਤੇ ਅੰਮ੍ਰਿਤਸਰ ਵਿਚ 35.4 ਡਿਗਰੀ ਦਰਜ ਕੀਤਾ ਗਿਆ ਹੈ। ਮਾਨਸੂਨ ਦੀ ਵਾਪਸੀ ਸ਼ੁਰੂ ਹੋ ਗਈ ਹੈ। ਇਸ ਕਾਰਨ ਰਸਤੇ ਵਿਚ ਪੈਂਦੇ ਹਰ ਖੇਤਰ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ।