Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/nowhindustan/public_html/wp-includes/functions.php on line 6170
ਜੇ ਪੰਜਾਬ 'ਚ ਐਮਰਜੈਂਸੀ ਚੱਲੀ ਤਾਂ.... SGPC ਪ੍ਰਧਾਨ ਦੀ ਸਰਕਾਰ ਨੂੰ ਸਿੱਧੀ ਚੇਤਾਵਨੀ - Now Hindustan

ਜੇ ਪੰਜਾਬ ‘ਚ ਐਮਰਜੈਂਸੀ ਚੱਲੀ ਤਾਂ…. SGPC ਪ੍ਰਧਾਨ ਦੀ ਸਰਕਾਰ ਨੂੰ ਸਿੱਧੀ ਚੇਤਾਵਨੀ

 

 

ਜੇ ਪੰਜਾਬ ‘ਚ ਐਮਰਜੈਂਸੀ ਚੱਲੀ ਤਾਂ…. SGPC ਪ੍ਰਧਾਨ ਦੀ ਸਰਕਾਰ ਨੂੰ ਸਿੱਧੀ ਚੇਤਾਵਨੀ

ਅੰਮ੍ਰਿਤਸਰ 28 ਸਤੰਬਰ 2024- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਸਿੱਖਾਂ ਦੀ ਕਿਰਦਾਰਕੁਸ਼ੀ ਕਰਦੀ ਐਮਰਜੈਂਸੀ ਫ਼ਿਲਮ ਪੰਜਾਬ ’ਚ ਨਹੀਂ ਚੱਲਣ ਦਿਆਂਗੇ।

ਇਸ ਦੌਰਾਨ ਅੰਤ੍ਰਿੰਗ ਕਮੇਟੀ ਨੇ ਭਾਜਪਾ ਦੀ ਸਾਂਸਦ ਕੰਗਨਾ ਰਣੌਤ ਵੱਲੋਂ ਬਣਾਈ ਸਿੱਖਾਂ ਦੀ ਕਿਰਦਾਰਕੁਸ਼ੀ ਕਰਦੀ ਫ਼ਿਲਮ ਐਮਰਜੈਂਸੀ ਨੂੰ ਮੂਲੋਂ ਰੱਦ ਕਰਨ ਦਾ ਮਤਾ ਪਾਸ ਕਰਦਿਆਂ ਸਰਕਾਰ ਨੂੰ ਇਸ ’ਤੇ ਪੂਰਨ ਰੋਕ ਲਗਾਉਣ ਲਈ ਆਖਿਆ।

ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਫ਼ਿਲਮ ਵਿਚ ਸਿੱਖਾਂ ਨੂੰ ਬਦਨਾਮ ਕਰਨ ਦੇ ਨਾਲ-ਨਾਲ ਕੌਮੀ ਸ਼ਹੀਦ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਕਿਰਦਾਰਕੁਸ਼ੀ ਕੀਤੀ ਗਈ ਹੈ, ਜਿਸ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰ ਸਕਦੀ।

ਇਸ ਫ਼ਿਲਮ ਨੂੰ ਸਿੱਖ ਵਿਰੋਧੀ ਏਜੰਡੇ ਤਹਿਤ ਕੌਮ ਵਿਰੁੱਧ ਜ਼ਹਿਰ ਉਗਲਣ ਅਤੇ ਨਫ਼ਰਤ ਫੈਲਾਉਣ ਦੀ ਭਾਵਨਾ ਨਾਲ ਬਣਾਇਆ ਗਿਆ ਹੈ, ਜਿਸ ਨੂੰ ਪੰਜਾਬ ਅੰਦਰ ਕਿਸੇ ਵੀ ਕੀਮਤ ’ਤੇ ਨਹੀਂ ਚੱਲਣ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਐਮਰਜੈਂਸੀ ਫ਼ਿਲਮ ਉੱਤੇ ਰੋਕ ਲਗਾ ਕੇ ਸੂਬੇ ਦੀ ਤਰਜਮਾਨੀ ਕਰੇ, ਤਾਂ ਜੋ ਭਾਈਚਾਰਕ ਮਾਹੌਲ ਸੁਖਾਵਾਂ ਰਹੇ।

ਉਨ੍ਹਾਂ ਲੋਕ ਸਭਾ ਦੇ ਸਪੀਕਰ ਨੂੰ ਕੰਗਨਾ ਰਣੌਤ ਵੱਲੋਂ ਕੀਤੀ ਜਾਂਦੀ ਫ਼ਿਰਕੂ ਬਿਆਨਬਾਜ਼ੀ ਦਾ ਨੋਟਿਸ ਲੈਣ ਅਤੇ ਉਸ ਦੀ ਮੈਂਬਰਸ਼ਿਪ ਰੱਦ ਕਰਨ ਲਈ ਵੀ ਆਖਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਦੇਸ਼ ਅੰਦਰ ਜਦੋਂ ਸਿੱਖ ਸਰੋਕਾਰਾਂ ਦੀ ਗੱਲ ਆਉਂਦੀ ਹੈ ਤਾਂ ਸਿੱਖਾਂ ਨਾਲ ਵਿਤਕਰਾ ਕੀਤਾ ਜਾਂਦਾ ਹੈ।

ਇਸ ਦੀ ਉਦਾਹਰਨ ਉੱਘੇ ਸਿੱਖ ਆਗੂ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ’ਤੇ ਬਣੀ ‘ਪੰਜਾਬ 95’ ਫ਼ਿਲਮ ਸੈਂਕੜੇ ਕੱਟ ਲਗਾਉਣ ਤੋਂ ਬਾਅਦ ਵੀ ਉਸ ਨੂੰ ਜਾਰੀ ਨਾ ਕਰਨਾ ਹੈ

Leave a Reply

Your email address will not be published. Required fields are marked *