

ਐਮ ਪੀ ਅੰਮ੍ਰਿਤਪਾਲ ਸਿੰਘ ਬਣਾਏਗਾ ਸਿਆਸੀ ਪਾਰਟੀ: ਪਿਤਾ ਤਰਸੇਮ ਸਿੰਘ ਦਾ ਐਲਾਨ
ਡਿਬਰੂਗੜ੍ਹ ਜੇਲ੍ਹ ਵਿਚ ਬੰਦ ਖਡੂਰ ਸਾਹਿਬ ਦੇ ਐਮ ਪੀ ਅੰਮ੍ਰਿਤਪਾਲ ਸਿੰਘ ਵੱਲੋਂ ਸਿਆਸੀ ਪਾਰਟੀ ਬਣਾਈ ਜਾਵੇਗੀ। ਇਹ ਐਲਾਨ ਉਹਨਾਂ ਦੇ ਪਿਤਾ ਤਰਸੇਮ ਸਿੰਘ ਨੇ ਕੀਤਾ ਹੈ।
ਤਰਸੇਮ ਸਿੰਘ ਨੇ ਦੱਸਿਆ ਕਿ ਉਹਨਾਂ ਸ੍ਰੀ ਅਕਾਲ ਤਖਤ ਸਾਹਿਬ ’ਤੇ ਅਰਦਾਸ ਕੀਤੀ ਹੈ ਤੇ ਅਸੀਂ ਹੁਣ ਧਾਰਮਿਕ ਤੇ ਰਾਜਨੀਤਕ ਲੋਕਾਂ ਤੋਂ ਰਾਏ ਲੈ ਰਹੇ ਹਾਂ। ਉਹਨਾਂ ਕਿਹਾ ਕਿ ਅਸੀਂ ਪੰਥ ਦੀ ਬੇਹਤਰੀ ਵਾਸਤੇ, ਸਿੱਖਾਂ ਦੀ ਬੇਹਤਰੀ ਵਾਸਤੇ ਖੇਤਰੀ ਸਿਆਸੀ ਪਾਰਟੀ ਬਣਾਵਾਂਗੇ।
ਅੰਮ੍ਰਿਤਪਾਲ ਸਿੰਘ ਵੱਲੋਂ ’ਵਾਰਿਸ ਪੰਜਾਬ ਦੇ’ ਜਥੇਬੰਦੀ ਦਾ ਗਠਨ ਕੀਤੇ ਨੂੰ ਅੱਜ ਚਾਰ ਸਾਲ ਮੁਕੰਮਲ ਹੋ ਗਏ ਹਨ। ਇਸ ਮੌਕੇ ’ਤੇ ਹੀ ਤਰਸੇਮ ਸਿੰਘ ਤੇ ਉਹਨਾਂ ਦੇ ਸਾਥੀ ਸ੍ਰੀ ਅਕਾਲ ਤਖਤ ਸਾਹਿਬ ’ਤੇ ਨਤਮਸਤਕ ਹੋਏ ਸਨ।