Election 2024Punjab Panchayat Election 2024

ਪੰਚਾਇਤੀ ਚੋਣਾਂ ਸਬੰਧੀ ਨਾਮਜ਼ਦਗੀਆਂ ਦੇ ਦੂਜੇ ਦਿਨ ਸਰਪੰਚੀ ਲਈ 13 ਅਤੇ ਪੰਚੀ ਲਈ 29 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ

 

ਪੰਚਾਇਤੀ ਚੋਣਾਂ ਸਬੰਧੀ 27 ਸਤੰਬਰ ਤੋਂ ਸ਼ੁਰੂ ਹੋਈ ਨਾਮਜ਼ਦਗੀ ਪ੍ਰਕਿਰਿਆ ਦੇ ਦੂਜੇ ਦਿਨ ਸਰਪੰਚੀ ਲਈ 13 ਅਤੇ ਪੰਚੀ ਦੇ ਲਈ 29 ਉਮੀਦਵਾਰਾਂ ਵਲੋਂ  ਨਾਮਜ਼ਦਗੀ ਪੱਤਰ ਭਰੇ ਗਏ। ਡਿਪਟੀ ਕਮਿਸ਼ਨਰ, ਸ੍ਰੀ ਉੁਮਾ ਸ਼ੰਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਮਜ਼ਦਗੀਆਂ 4 ਅਕਤੂਬਰ ਤੱਕ  ਸਵੇਰੇ 11 ਵਜੇ ਤੋਂ ਬਾਅਦ ਦੁਪਿਹਰ 3 ਵਜੇ ਤੱਕ ਨਿਰਧਾਰਿਤ ਥਾਵਾਂ ‘ਤੇ  ਭਰੀਆ ਜਾ ਸਕਣਗੀਆਂ।  5 ਅਕਤੂਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ ਅਤੇ 7 ਅਕਤੂਬਰ ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ। 15 ਅਕਤੂਬਰ ਨੂੰ ਵੋਟਿੰਗ ਪ੍ਰਕਿਰਿਆ ਹੋਵੇਗੀ।

ਉਨ੍ਹਾਂ ਜ਼ਿਲ੍ਹੇ ਦੇ ਵੋਟਰਾਂ  ਨੂੰ ਬਿਨ੍ਹਾਂ ਕਿਸੇ ਡਰ, ਲਾਲਚ, ਭੈਅ ਤੋਂ ਆਪਣੇ ਵੋਟ ਦਾ ਇਸਤੇਮਾਲ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਲੋਕ ਵੱਧ ਚੜ੍ਹ ਕੇ ਵੋਟਿੰਗ ਵਿਚ ਹਿੱਸਾ ਲੈਣ ਤਾਂ ਜੋ ਲੋਕਤੰਤਰ ਦੀ ਮੁਢਲੀਆਂ ਇਕਾਇਆਂ ਪੰਚਾਇਤਾਂ ਦੀ ਸਫਲਤਾਪੂਰਵਕ ਚੋਣ ਨਾਲ ਲੋਕਤੰਤਰ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

Leave a Response