

ਅਦਾਕਾਰ ਅਤੇ ਸ਼ਿਵ ਸੈਨਾ ਨੇਤਾ ਗੋਵਿੰਦਾ ਨੂੰ ਅੱਜ ਸਵੇਰੇ ਗਲਤੀ ਨਾਲ ਆਪਣੇ ਹੀ ਰਿਵਾਲਵਰ ਨਾਲ ਲੱਤ ਵਿੱਚ ਗੋਲੀ ਲੱਗਣ ਤੋਂ ਬਾਅਦ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਹੈ। ਇਹ ਖੁਲਾਸਾ ਮੁੰਬਈ ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਕੀਤਾ।
ਗੋਵਿੰਦਾ ਨਾਲ ਇਹ ਹਾਦਸਾ ਉਸ ਦੇ ਲਾਇਸੈਂਸੀ ਰਿਵਾਲਵਰ ਕਾਰਨ ਵਾਪਰਿਆ ਹੈ। ਦੱਸਿਆ ਜਾਂਦਾ ਹੈ ਕਿ ਅਦਾਕਾਰ ਆਪਣੀ ਬੰਦੂਕ ਸਾਫ਼ ਕਰ ਰਿਹਾ ਸੀ। ਇਸ ਦੌਰਾਨ ਅਚਾਨਕ ਗੋਲੀ ਚੱਲ ਗਈ ਜੋ ਸਿੱਧੀ ਉਸ ਦੀ ਲੱਤ ਵਿੱਚ ਲੱਗੀ। ਇਸ ਕਾਰਨ ਅਦਾਕਾਰ ਜ਼ਖਮੀ ਹੋ ਗਿਆ। ਫਿਲਹਾਲ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਇਹ ਖਬਰ ਸਾਹਮਣੇ ਆਉਂਦੇ ਹੀ ਅਦਾਕਾਰ ਦੇ ਪ੍ਰਸ਼ੰਸਕ ਵੀ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਚਿੰਤਤ ਹੋ ਗਏ। ਪ੍ਰਸ਼ੰਸਕ ਦੁਆ ਕਰ ਰਹੇ ਹਨ ਕਿ ਗੋਵਿੰਦਾ ਜਲਦੀ ਤੋਂ ਜਲਦੀ ਠੀਕ ਹੋ ਜਾਵੇ।