Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/nowhindustan/public_html/wp-includes/functions.php on line 6170
Ram Rahim ਦਾ ਜੇਲ੍ਹ ਤੋਂ ਬਾਹਰ ਆਉਣ ਦਾ ਰਸਤਾ ਸਾਫ਼, ਚੋਣ ਕਮਿਸ਼ਨ ਨੇ ਹਰਿਆਣਾ ਸਰਕਾਰ ਨੂੰ ਦਿੱਤੀ ਇਜਾਜ਼ਤ... - Now Hindustan

Ram Rahim ਦਾ ਜੇਲ੍ਹ ਤੋਂ ਬਾਹਰ ਆਉਣ ਦਾ ਰਸਤਾ ਸਾਫ਼, ਚੋਣ ਕਮਿਸ਼ਨ ਨੇ ਹਰਿਆਣਾ ਸਰਕਾਰ ਨੂੰ ਦਿੱਤੀ ਇਜਾਜ਼ਤ…

 

ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦੇਣ ਦਾ ਰਸਤਾ ਸਾਫ ਹੋ ਗਿਆ ਹੈ। ਚੋਣ ਕਮਿਸ਼ਨ ਨੇ ਸੋਮਵਾਰ ਨੂੰ ਸੂਬਾ ਸਰਕਾਰ ਨੂੰ ਡੇਰਾ ਮੁਖੀ ਨੂੰ ਪੈਰੋਲ ਦੇਣ ਦੀ ਇਜਾਜ਼ਤ ਦੇ ਦਿੱਤੀ ਹੈ। ਰਾਮ ਰਹੀਮ ਨੇ 20 ਦਿਨਾਂ ਲਈ ਪੈਰੋਲ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਚੋਣ ਕਮਿਸ਼ਨ ਨੇ ਹਰਿਆਣਾ ਸਰਕਾਰ ਨੂੰ ਇਜਾਜ਼ਤ ਦੇ ਦਿੱਤੀ ਹੈ।

ਦੱਸ ਦੇਈਏ ਕਿ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੇ 20 ਦਿਨਾਂ ਲਈ ਪੈਰੋਲ ਦੀ ਮੰਗ ਕੀਤੀ ਸੀ। ਰਾਮ ਰਹੀਮ ਦੀ ਪੈਰੋਲ ਦੀ ਅਰਜ਼ੀ ਚੋਣ ਕਮਿਸ਼ਨ ਨੂੰ ਭੇਜੀ ਗਈ ਸੀ। ਦੱਸ ਦਈਏ ਕਿ ਡੇਰਾ ਮੁਖੀ ਪਹਿਲਾਂ ਵੀ 10 ਵਾਰ ਪੈਰੋਲ ਜਾਂ ਛੁੱਟੀ ‘ਤੇ ਜੇਲ੍ਹ ਤੋਂ ਬਾਹਰ ਆ ਚੁੱਕਾ ਹੈ।

ਬਲਾਤਕਾਰ ਦੇ ਮਾਮਲੇ ਵਿੱਚ 20 ਸਾਲ ਦੀ ਸਜ਼ਾ ਕੱਟ ਰਹੇ ਗੁਰਮੀਤ ਰਾਮ ਰਹੀਮ ਸਿੰਘ ਨੇ 20 ਦਿਨਾਂ ਲਈ ਪੈਰੋਲ ‘ਤੇ ਆਰਜ਼ੀ ਰਿਹਾਈ ਦੀ ਮੰਗ ਕੀਤੀ ਸੀ। ਇਹ ਮੰਗ 5 ਅਕਤੂਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਕੁਝ ਦਿਨ ਪਹਿਲਾਂ ਕੀਤੀ ਗਈ ਹੈ।

Leave a Reply

Your email address will not be published. Required fields are marked *