Election 2024Punjab Panchayat Election 2024

ਪੰਚਾਇਤੀ ਚੋਣਾਂ ਦਾ ਰਾਹ ਪੱਧਰਾ: ਹਾਈ ਕੋਰਟ ਨੇ ਰਾਖਵੇਂਕਰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਖਾਰਜ

 

ਪੰਚਾਇਤੀ ਚੋਣਾਂ ਦਾ ਰਾਹ ਪੱਧਰਾ: ਹਾਈ ਕੋਰਟ ਨੇ ਰਾਖਵੇਂਕਰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਖਾਰਜ

ਚੰਡੀਗੜ੍ਹ, 3 ਅਕਤੂਬਰ 2024- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੀਰਵਾਰ ਨੂੰ ਪੰਚਾਇਤ ਚੋਣਾਂ ਸਬੰਧੀ ਦਾਇਰ 170 ਪਟੀਸ਼ਨਾਂ ਦਾ ਨਿਪਟਾਰਾ ਕਰਦਿਆਂ ਪੰਚਾਇਤੀ ਚੋਣਾਂ ਦਾ ਰਾਹ ਪੱਧਰਾ ਕਰ ਦਿੱਤਾ ਹੈ। ਹਾਈ ਕੋਰਟ ਨੇ ਚੋਣਾਂ ਵਿੱਚ ਰਾਖਵੇਂਕਰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਹੈ। ਹਾਲਾਂਕਿ ਜਿਨ੍ਹਾਂ ਪਟੀਸ਼ਨਾਂ ਵਿੱਚ ਵੋਟਾਂ ਕੱਟਣ ਜਾਂ ਗਲਤ ਵਾਰਡ ਬੰਦ ਕਰਨ ਦੀ ਗੱਲ ਸੀ, ਉਨ੍ਹਾਂ ਨੂੰ ਮਨਜ਼ੂਰ ਕਰ ਲਿਆ ਗਿਆ ਹੈ।

ਹਾਈ ਕੋਰਟ ਨੇ ਚੋਣ ਕਮਿਸ਼ਨ ਨੂੰ ਹਦਾਇਤ ਕੀਤੀ ਹੈ ਕਿ ਜਿਨ੍ਹਾਂ ਦੀਆਂ ਵੋਟਾਂ ਕੱਟੀਆਂ ਗਈਆਂ ਹਨ, ਉਨ੍ਹਾਂ ਨੂੰ ਠੀਕ ਕੀਤਾ ਜਾਵੇ। ਜਿਨ੍ਹਾਂ ਦੀਆਂ ਵੋਟਾਂ ਗਲਤ ਵਾਰਡ ਵਿੱਚ ਦਿਖਾਈਆਂ ਗਈਆਂ ਹਨ, ਉਨ੍ਹਾਂ ਨੂੰ ਵੀ ਠੀਕ ਕੀਤਾ ਜਾਵੇ। ਇਨ੍ਹਾਂ ਪਟੀਸ਼ਨਾਂ ਦੇ ਨਿਪਟਾਰੇ ਨਾਲ ਚੋਣਾਂ ਦਾ ਰਾਹ ਪੱਧਰਾ ਹੋ ਗਿਆ।

Leave a Response