Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/nowhindustan/public_html/wp-includes/functions.php on line 6170
ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਜਾਣਗੇ ਪਾਕਿਸਤਾਨ, ਇਸ ਮਹੀਨੇ ਹੋਣ ਵਾਲੀ SCO ਬੈਠਕ 'ਚ ਲੈਣਗੇ ਹਿੱਸਾ - Now Hindustan

ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਜਾਣਗੇ ਪਾਕਿਸਤਾਨ, ਇਸ ਮਹੀਨੇ ਹੋਣ ਵਾਲੀ SCO ਬੈਠਕ ‘ਚ ਲੈਣਗੇ ਹਿੱਸਾ

 

ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਜਾਣਗੇ ਪਾਕਿਸਤਾਨ, ਇਸ ਮਹੀਨੇ ਹੋਣ ਵਾਲੀ SCO ਬੈਠਕ ‘ਚ ਲੈਣਗੇ ਹਿੱਸਾ \

ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਸ਼ੰਘਾਈ ਸਹਿਯੋਗ ਸੰਗਠਨ (ਐੱਸਸੀਓ) ਦੀ ਬੈਠਕ ‘ਚ ਹਿੱਸਾ ਲੈਣ ਲਈ ਪਾਕਿਸਤਾਨ ਜਾਣਗੇ। ਵਿਦੇਸ਼ ਮੰਤਰਾਲੇ ਨੇ ਇਸ ਦੀ ਪੁਸ਼ਟੀ ਕੀਤੀ ਹੈ। ਇਸ ਵਾਰ ਪਾਕਿਸਤਾਨ ਐਸਸੀਓ ਸੰਮੇਲਨ ਦੀ ਮੇਜ਼ਬਾਨੀ ਕਰ ਰਿਹਾ ਹੈ। ਇਹ ਮੀਟਿੰਗ 15-16 ਅਕਤੂਬਰ ਨੂੰ ਹੋਵੇਗੀ।

ਪਾਕਿਸਤਾਨ ਕੋਲ ਸ਼ੰਘਾਈ ਸਹਿਯੋਗ ਸੰਗਠਨ (SCO) ਦੀ ਕੌਂਸਲ ਆਫ਼ ਹੈੱਡ ਆਫ਼ ਗਵਰਨਮੈਂਟ (CHG) ਦੀ ਪ੍ਰਧਾਨਗੀ ਹੈ, ਜੋ ਰੋਟੇਟ ਹੁੰਦੀ ਰਹਿੰਦੀ ਹੈ। ਇਸ ਤੋਂ ਪਹਿਲਾਂ ਅਗਸਤ ‘ਚ ਪਾਕਿਸਤਾਨ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਕਤੂਬਰ ‘ਚ ਹੋਣ ਵਾਲੀ ਸ਼ੰਘਾਈ ਕੋਆਪਰੇਸ਼ਨ ਆਰਗੇਨਾਈਜ਼ੇਸ਼ਨ ਦੀ ਕੌਂਸਲ ਆਫ਼ ਹੈੱਡ ਆਫ਼ ਗਵਰਨਮੈਂਟ ਮੀਟਿੰਗ ਲਈ ਸੱਦਾ ਦਿੱਤਾ ਸੀ।

ਪਾਕਿਸਤਾਨ ਦੇ ਵਿਦੇਸ਼ ਦਫਤਰ ਦੀ ਤਰਜਮਾਨ ਮੁਮਤਾਜ਼ ਜ਼ਾਹਰਾ ਬਲੋਚ ਨੇ ਕਿਹਾ ਕਿ 15-16 ਅਕਤੂਬਰ ਨੂੰ ਹੋਣ ਵਾਲੀ ਬੈਠਕ ‘ਚ ਹਿੱਸਾ ਲੈਣ ਲਈ ਮੈਂਬਰ ਦੇਸ਼ਾਂ ਦੇ ਮੁਖੀਆਂ ਨੂੰ ਸੱਦਾ ਭੇਜਿਆ ਗਿਆ ਹੈ। ਇਸ ਤਹਿਤ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਸੱਦਾ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕੁਝ ਦੇਸ਼ਾਂ ਨੇ ਮੀਟਿੰਗ ਵਿੱਚ ਹਿੱਸਾ ਲੈਣ ਦੀ ਪੁਸ਼ਟੀ ਕਰ ਦਿੱਤੀ ਹੈ, ਜਿਸ ਬਾਰੇ ਜਾਣਕਾਰੀ ਢੁਕਵੇਂ ਸਮੇਂ ’ਤੇ ਦਿੱਤੀ ਜਾਵੇਗੀ।

ਤੁਹਾਨੂੰ ਦੱਸ ਦੇਈਏ ਕਿ ਇਸਲਾਮਾਬਾਦ ਵਿੱਚ ਹੋਣ ਵਾਲੇ ਇਸ ਸਿਖਰ ਸੰਮੇਲਨ ਤੋਂ ਪਹਿਲਾਂ, ਇੱਕ ਮੰਤਰੀ ਪੱਧਰੀ ਮੀਟਿੰਗ ਅਤੇ ਸੀਨੀਅਰ ਅਧਿਕਾਰੀਆਂ ਦੀ ਮੀਟਿੰਗਾਂ ਦੇ ਕਈ ਦੌਰ ਹੋਣਗੇ ਜੋ SCO ਮੈਂਬਰ ਦੇਸ਼ਾਂ ਦਰਮਿਆਨ ਵਿੱਤੀ, ਆਰਥਿਕ, ਸਮਾਜਿਕ-ਸੱਭਿਆਚਾਰਕ ਅਤੇ ਮਾਨਵਤਾਵਾਦੀ ਸਹਿਯੋਗ ‘ਤੇ ਕੇਂਦਰਿਤ ਹੋਣਗੇ। SCO ਵਿੱਚ ਭਾਰਤ, ਚੀਨ, ਰੂਸ, ਪਾਕਿਸਤਾਨ, ਕਜ਼ਾਕਿਸਤਾਨ, ਕਿਰਗਿਸਤਾਨ, ਤਜ਼ਾਕਿਸਤਾਨ ਅਤੇ ਉਜ਼ਬੇਕਿਸਤਾਨ ਸ਼ਾਮਲ ਹਨ।

ਭਾਰਤ ਨੇ ਪਿਛਲੇ ਸਾਲ ਵਰਚੁਅਲ ਮੋਡ ਵਿੱਚ ਐਸਸੀਓ ਸੰਮੇਲਨ ਦੀ ਮੇਜ਼ਬਾਨੀ ਕੀਤੀ ਸੀ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਆਨਲਾਈਨ ਹਿੱਸਾ ਲਿਆ ਸੀ। ਹਾਲਾਂਕਿ, ਪਾਕਿਸਤਾਨ ਦੇ ਤਤਕਾਲੀ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਨੇ ਮਈ 2023 ਵਿੱਚ ਗੋਆ ਵਿੱਚ ਐਸਸੀਓ ਵਿਦੇਸ਼ ਮੰਤਰੀਆਂ ਦੀ 2-ਦਿਨ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਭਾਰਤ ਦਾ ਦੌਰਾ ਕੀਤਾ, ਲਗਭਗ 12 ਸਾਲਾਂ ਵਿੱਚ ਭਾਰਤ ਦਾ ਦੌਰਾ ਕਰਨ ਵਾਲਾ ਪਹਿਲਾ ਪਾਕਿਸਤਾਨੀ ਵਿਦੇਸ਼ ਮੰਤਰੀ ਸੀ।

ਭਾਰਤ ਅਤੇ ਪਾਕਿਸਤਾਨ ਦੇ ਤਣਾਅਪੂਰਨ ਸਬੰਧਾਂ ਦਾ ਇੱਕ ਲੰਮਾ ਇਤਿਹਾਸ ਹੈ, ਮੁੱਖ ਤੌਰ ‘ਤੇ ਕਸ਼ਮੀਰ ਮੁੱਦਾ ਅਤੇ ਪਾਕਿਸਤਾਨ ਤੋਂ ਸਰਹੱਦ ਪਾਰ ਅੱਤਵਾਦ ਦੇ ਕਾਰਨ। ਭਾਰਤ ਕਹਿੰਦਾ ਰਿਹਾ ਹੈ ਕਿ ਉਹ ਪਾਕਿਸਤਾਨ ਨਾਲ ਆਮ ਗੁਆਂਢੀ ਰਿਸ਼ਤੇ ਚਾਹੁੰਦਾ ਹੈ।

Leave a Reply

Your email address will not be published. Required fields are marked *