Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/nowhindustan/public_html/wp-includes/functions.php on line 6170
ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ ਸਰਕਾਰੀ ਸਕੂਲਾਂ, ਆਂਗਣਵਾੜੀ ਸੈਂਟਰਾਂ ਦਾ ਦੌਰਾ - Now Hindustan

ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ ਸਰਕਾਰੀ ਸਕੂਲਾਂ, ਆਂਗਣਵਾੜੀ ਸੈਂਟਰਾਂ ਦਾ ਦੌਰਾ

 

 

ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆ ਸਕੀਮਾਂ ਦੀ ਕੀਤੀ ਸਮੀਖਿਆ

ਰਾਸ਼ਨ ਡਿਪੂਆਂ ‘ਚ ਰਾਸ਼ਨ ਵੰਡ ਪ੍ਰਣਾਲੀ ਦੀ ਵੀ ਕੀਤੀ ਜਾਂਚ

ਲੁਧਿਆਣਾ, 11 ਨਵੰਬਰ (ਕਪਿਲ ਖਰਬੰਦਾ ) – ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਚੇਤਨ ਪ੍ਰਕਾਸ਼ ਧਾਲੀਵਾਲ ਵਲੋਂ ਅੱਜ ਸਰਕਾਰੀ ਪ੍ਰਾਇਮਰੀ ਅਤੇ ਸੀਨੀਅਰ ਸੈਕੰਡਰੀ ਸਕੂਲ, ਸੋਹੀਆ, ਸਰਕਾਰੀ ਪ੍ਰਾਇਮਰੀ ਸਕੂਲ, ਗਗੜਾ, ਕੋਠੇ ਪੋਨਾ ਅਤੇ ਸਰਕਾਰੀ ਹਾਈ ਸੂਕਲ, ਕੋਠੇ ਪੋਨਾ, ਆਂਗਣਵਾੜੀ ਸੈਂਟਰ ਕੋਠੇ ਪੋਨਾ, ਗਗੜਾ ਅਤੇ ਇਸ ਦੇ ਨਾਲ ਹੀ ਰਾਸ਼ਨ ਡੀਪੂ ਕੋਠੇ ਪੋਨਾ, ਜਗਰਾਉ ਅਤੇ ਸਹੀਦ ਭਗਤ ਸਿੰਘ ਨਗਰ, ਜਗਰਾਉ ਦਾ ਦੌਰਾ ਕੀਤਾ ਗਿਆ।

ਇਸ ਦੌਰੇ ਦੌਰਾਨ ਉਹਨਾਂ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਕੀਤਾ ਗਿਆ।

ਉਨ੍ਹਾਂ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਚੱਲ ਰਹੀ ਮਿਡ-ਡੇਅ-ਮੀਲ ਸਕੀਮ ਦੀ ਚੈਕਿੰਗ ਕਰਦਿਆਂ ਅਨਾਜ ਭੰਡਾਰ ਘਰ ਦਾ ਵੀ ਨਿਰੀਖਣ ਕੀਤਾ। ਸਮੀਖਿਆ ਦੌਰਾਨ ਉਨ੍ਹਾਂ ਸੁਤੰਸ਼ਟੀ ਪ੍ਰਗਟ ਕੀਤੀ. ਇਸ ਤੋਂ ਇਲਾਵਾ ਉਨ੍ਹਾਂ ਵੱਖ-ਵੱਖ ਸਕੂਲਾਂ ਵਿੱਚ ਬੱਚਿਆਂ ਲਈ ਪੀਣ ਵਾਲੇ ਪਾਣੀ ਦੀ ਸੁੱਧਤਾ ਨੂੰ ਕਾਇਮ ਰੱਖਣ ਲਈ ਆਰ ਓ ਸਿਸਟਮ ਲਗਵਾਉਣ ਅਤੇ ਸਮੇਂ ਸਿਰ ਸਰਵਿਸ ਕਰਵਾਉਣ ‘ਤੇ ਵੀ ਜ਼ੋਰ ਦਿੱਤਾ।

ਉਪਰੰਤ, ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਚੇਤਨ ਪ੍ਰਕਾਸ਼ ਧਾਲੀਵਾਲ ਵਲੋਂ ਆਂਗਣਵਾੜੀ ਸੈਂਟਰਾਂ ਦੀ ਚੈਕਿੰਗ ਕਰਦਿਆਂ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ।

ਬਾਅਦ ਵਿੱਚ, ਉਨ੍ਹਾਂ ਵੱਖ-ਵੱਖ ਰਾਸ਼ਨ ਡਿਪੂਆਂ ‘ਤੇ ਚਲ ਰਹੀ ਕਣਕ ਦੀ ਵੰਡ ਦਾ ਨਿਰੀਖਣ ਕੀਤਾ ਗਿਆ। ਉਨ੍ਹਾਂ ਸਬੰਧਤ ਅਧਿਕਾਰੀਆ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਡਿਪੂ ਹੋਲਡਰਾਂ ਦੀਆਂ ਮੁਸ਼ਕਿਲਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ ਤਾਂ ਜੋ ਲਾਭਪਾਤਰੀਆ ਨੂੰ ਕਿਸੇ ਵੀ ਤਰ੍ਹਾਂ ਦੀ ਔਕੜ ਦਾ ਸਾਹਮਣਾ ਨਾ ਕਰਨਾ ਪਵੇ।

ਦੌਰੇ ਦੌਰਾਨ ਉਨ੍ਹਾਂ ਲਾਭਪਾਤਰੀਆ ਨੂੰ ਕਮਿਸ਼ਨ ਦੇ ਹੈਲਪਲਾਈਨ ਨੰਬਰ 98767-64545 ਦੀ ਜਾਣਕਾਰੀ ਵੀ ਦਿੱਤੀ ਅਤੇ ਨਾਲ ਹੀ ਦੱਸਿਆ ਕੀ ਉਹ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆ ਸਕੀਮਾਂ ਸਬੰਧੀ ਸ਼ਿਕਾਇਤ ਜਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਰ (ਵਿਕਾਸ) ਲੁਧਿਆਣਾ ਕੋਲ ਦਰਜ ਕਰਵਾ ਸਕਦੇ ਹਨ। ਉਪਰੋਕਤ ਸਥਾਨਾਂ ਦੀ ਚੈਕਿੰਗ ਕਰਨ ਉਪਰੰਤ ਉਨ੍ਹਾਂ ਹਾਜ਼ਰ ਅਧਿਕਾਰੀਆ ਦਾ ਧੰਨਵਾਦ ਕਰਦਿਆਂ ਦੌਰੇ ਦੀ ਸਮਾਪਤੀ ਕੀਤੀ।

Leave a Reply

Your email address will not be published. Required fields are marked *