ਦੱਖਣੀ ਬਾਈਪਾਸ ਪ੍ਰੋਜੈਕਟ ਨੂੰ ਬਹਾਲ ਕਰਨ ਲਈ ਐੱਨ.ਐੱਚ.ਏ.ਆਈ. ਨੂੰ ਦਿੱਤੇ ਜਾਣ ਨਿਰਦੇਸ਼, ਐਮਪੀ ਅਰੋੜਾ ਨੇ ਗਡਕਰੀ ਨੂੰ ਕੀਤੀ ਅਪੀਲ
ਲੁਧਿਆਣਾ, 21 ਜੂਨ, 2024: ਲੁਧਿਆਣਾ ਤੋਂ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਜੈਰਾਮ ਗਡਕਰੀ ਨੂੰ “ਦੱਖਣੀ ਲੁਧਿਆਣਾ ਬਾਈਪਾਸ ਗ੍ਰੀਨਫੀਲਡ ਹਾਈਵੇ (25.240 ਕਿਲੋਮੀਟਰ) ਦੇ ਨਿਰਮਾਣ ਨੂੰ ਮੁੜ ਸ਼ੁਰੂ ਕਰਨ” ਸਬੰਧੀ ਪੱਤਰ ਲਿਖਿਆ ਹੈ। ਕੇਂਦਰੀ ਮੰਤਰੀ ਨੂੰ ਲਿਖੇ ਆਪਣੇ ਪੱਤਰ ਵਿੱਚ ਅਰੋੜਾ ਨੇ ਲਿਖਿਆ...