Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/nowhindustan/public_html/wp-includes/functions.php on line 6170
ਜਤਿੰਦਰ ਖੰਗੂੜਾ ਨੇ 'ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ' ਲੁਧਿਆਣਾ ਦਾ ਅਹੁਦਾ ਸੰਭਾਲਿਆ - Now Hindustan

ਜਤਿੰਦਰ ਖੰਗੂੜਾ ਨੇ ‘ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ’ ਲੁਧਿਆਣਾ ਦਾ ਅਹੁਦਾ ਸੰਭਾਲਿਆ

 

‘ਆਪ’ ਲੀਡਰਸ਼ਿਪ ਦਾ ਦਿੱਤੇ ਸਨਮਾਨ ਲਈ ਕੀਤਾ ਧੰਨਵਾਦ

ਲੁਧਿਆਣਾ, 13 ਨਵੰਬਰ (ਵਿੱਕੀ ਵਰਮਾ ) ਆਮ ਆਦਮੀ ਪਾਰਟੀ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਜਤਿੰਦਰ ਖੰਗੂੜਾ ਨੇ ਵੀਰਵਾਰ ਨੂੰ ਬੱਚਤ ਭਵਨ ਵਿਖੇ ਜ਼ਿਲ੍ਹਾ ਯੋਜਨਾ ਕਮੇਟੀ ਲੁਧਿਆਣਾ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਦੇ ਓ.ਐਸ.ਡੀ. ਡਾ. ਬੌਬੀ ਅਰੋੜਾ ਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਜਤਿੰਦਰ ਖੰਗੂੜਾ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਵਧਾਈ ਦਿੱਤੀ।

ਸਮਾਗਮ ਵਿੱਚ ਵਿਧਾਇਕ ਕੁਲਵੰਤ ਸਿੰਘ ਸਿੱਧੂ, ਦਲਜੀਤ ਸਿੰਘ ਗਰੇਵਾਲ ਭੋਲਾ, ਰਜਿੰਦਰਪਾਲ ਕੌਰ ਛੀਨਾ, ਮੇਅਰ ਇੰਦਰਜੀਤ ਕੌਰ, ਚੇਅਰਮੈਨ ਜੈਨਕੋ ਅਤੇ ਸੂਬਾ ਸਕੱਤਰ ਨਵਜੋਤ ਸਿੰਘ ਜਰਗ, ਚੇਅਰਮੈਨ ਵਾਟਰ ਰਿਸੋਰਸਿਜ਼ ਪੰਜਾਬ ਰਣਜੀਤ ਸਿੰਘ ਚੀਮਾ, ਚੇਅਰਮੈਨ ਮਾਰਕੀਟ ਕਮੇਟੀ ਸੰਗਰੂਰ ਅਵਤਾਰ ਸਿੰਘ ਈਲਵਾਲ, ਚੇਅਰਮੈਨ ਇੰਪ੍ਰੂਵਮੈਂਟ ਟਰੱਸਟ ਲੁਧਿਆਣਾ ਤਰਸੇਮ ਸਿੰਘ ਭਿੰਡਰ, ਚੇਅਰਮੈਨ ਮਾਰਕੀਟ ਕਮੇਟੀ ਲੁਧਿਆਣਾ ਗੁਰਜੀਤ ਸਿੰਘ ਗਿੱਲ, ਚੇਅਰਮੈਨ ਪਨਗਰੇਨ ਤੇਜਪਾਲ ਸਿੰਘ ਗਿੱਲ, ਮੈਂਬਰ ਪੰਜਾਬ ਮਹਿਲਾ ਕਮਿਸ਼ਨ ਅਜਿੰਦਰਪਾਲ ਕੌਰ ਤੇ ਅਮ੍ਰਿਤਾ ਪੁਰੀ, ਆਪ ਲੁਧਿਆਣਾ ਸ਼ਹਿਰੀ ਵੁਮੈਨ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਮਨੀਸ਼ਾ ਕਪੂਰ ਤੇ ਉਨ੍ਹਾਂ ਦੀ ਪੂਰੀ ਟੀਮ, ਜ਼ਿਲ੍ਹਾ ਪ੍ਰਧਾਨ ਦੇਹਾਤੀ ਗੁਰਦਰਸ਼ਨ ਸਿੰਘ ਕੁੱਲੀ, ਲੋਕ ਸਭਾ ਇੰਚਾਰਜ ਸ਼ਰਨਪਾਲ ਸਿੰਘ ਮੱਕੜ, ਸੰਗਠਨ ਮੰਤਰੀ ਅਮਰਜੀਤ ਸਿੰਘ, ਮਾਲਵਾ ਜ਼ੋਨ ਯੂਥ ਵਿੰਗ ਇੰਚਾਰਜ ਪਰਮਿੰਦਰ ਸੰਧੂ, ਮੀਡੀਆ ਇੰਚਾਰਜ ਪੁਨੀਤ ਸਾਹਨੀ, ਵਰਿੰਦਰ ਗਰੇਵਾਲ ਮੋਹਨ ਸਿੰਘ ਵਿਰਕ, ਸੰਦੀਪ ਮਿਸ਼ਰਾ, ਬਲਵੀਰ ਚੌਧਰੀ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਤੇ ਵਰਕਰ ਮੌਜੂਦ ਰਹੇ।

ਅਹੁਦਾ ਸੰਭਾਲਣ ਤੋਂ ਬਾਅਦ ਜਤਿੰਦਰ ਖੰਗੂੜਾ ਨੇ ਕਿਹਾ ਕਿ ਉਹ ਮਿਲੀ ਇਸ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਨਾਲ ਹੀ ਪਾਰਟੀ ਸੰਗਠਨ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨਗੇ ਅਤੇ ਨੌਜਵਾਨ ਆਗੂਆਂ ਨੂੰ ਅੱਗੇ ਲਿਆਉਣ ਲਈ ਸੀਨੀਅਰ ਆਗੂਆਂ ਨਾਲ ਰਣਨੀਤੀ ਤਿਆਰ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ ਅਤੇ ਭ੍ਰਿਸ਼ਟਾਚਾਰ ਤੇ ਨਸ਼ਾ ਰਹਿਤ ‘ਰੰਗਲਾ ਪੰਜਾਬ’ ਬਣਾਇਆ ਜਾਵੇਗਾ।

ਉਨ੍ਹਾਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਦੁਬਾਰਾ ਜਿੱਤ ਦਾ ਭਰੋਸਾ ਜਤਾਇਆ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਤੇ ਪੂਰੀ ਪਾਰਟੀ ਲੀਡਰਸ਼ਿਪ ਵੱਲੋਂ ਮਿਲੇ ਇਸ ਸਨਮਾਨ ਲਈ ਧੰਨਵਾਦ ਵੀ ਕੀਤਾ।

Leave a Reply

Your email address will not be published. Required fields are marked *