ਚੋਣਾਂ ਦੇ ਮਸਲੇ ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਰਾਜ ਚੋਣ ਕਮਿਸ਼ਨ ਨੂੰ ਮਿਲਿਆ ਪੰਜਾਬ ਕਾਂਗਰਸ ਦਾ ਵਫ਼ਦ

 

ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਦੇ ਵਫ਼ਦ ਨੇ ਚੋਣ ਕਮਿਸ਼ਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਚਾਇਤੀ ਚੋਣਾਂ ਨਾਲ ਜੁੜੇ ਮਸਲੇ ਚੁੱਕੇ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਚਾਇਤੀ ਚੋਣਾਂ ਵਿਚ ਧਾਂਦਲੀ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਪੰਚਾਇਤ ਸੈਕਟਰੀ ਤੇ ਬੀ.ਡੀ.ਪੀ.ਓ. ਨੇ ਆਪਣੇ ਫੋਨ ਬੰਦ ਕੀਤੇ ਹੋਏ ਹਨ ਤਾਂ ਉਮੀਦਵਾਰ ਐਨ.ਓ.ਸੀ. ਕਿੱਥੋਂ ਲੈ ਕੇ ਆਉਣ। ਉਨ੍ਹਾਂ ਮੰਗ ਕੀਤੀ ਕਿ  ਵੋਟਾਂ ਦੀ ਗਿਣਤੀ ਦੀ ਵੀਡੀਓਗਰਾਫ਼ੀ ਵੀ ਕੀਤੀ ਜਾਣੀ ਚਾਹੀਦੀ ਹੈ।ਰਾਜ ਕਮਲ ਚੌਧਰੀ, ਕਮਿਸ਼ਨਰ, ਪੰਜਾਬ ਰਾਜ ਚੋਣ ਕਮਿਸ਼ਨ ਨਾਲ ਮੁਲਾਕਾਤ ਕਰ ਕੇ ਪੰਚਾਇਤੀ ਚੋਣਾਂ ਵਿੱਚ ਪੰਜਾਬ ਦੇ ਚਾਹਵਾਨ ਉਮੀਦਵਾਰਾਂ ਨੂੰ ਵਾਰਡਬੰਦੀ ਨੋਟੀਫਿਕੇਸ਼ਨ ਅਤੇ ਵੋਟਰ ਸੂਚੀਆਂ (1 ਜਨਵਰੀ, 2024) ਅੱਪਡੇਟ ਨਾ ਹੋਣ ਕਾਰਨ ਆ ਰਹੀਆਂ ਸਮੱਸਿਆਵਾਂ ਦੇ ਹੱਲ ਦਾ ਮਾਮਲਾ ਉਹਨਾਂ ਦੇ ਧਿਆਨ ‘ਚ ਲਿਆਂਦਾ।

ਇਸ ਤੋਂ ਇਲਾਵਾ, ਨਵੇਂ SC ਸਰਟੀਫਿਕੇਟਾਂ ਦੀ ਬੇਲੋੜੀ ਮੰਗ ਅਤੇ ‘NO DUE CERTIFICATE’ ਆਦਿ ਪ੍ਰਕਿਰਿਆਵਾਂ ਨੂੰ ਲੈ ਕੇ ਪੈਦਾ ਹੋ ਰਹੀਆਂ ਉਲਝਣਾਂ ਅਤੇ ਪਰੇਸ਼ਾਨੀਆਂ ਸੰਬੰਧੀ ਵੀ ਉਹਨਾਂ ਨੂੰ ਜਾਣੂ ਕਰਵਾਇਆ, ਕਿਉਕਿ ਨਿਰਪੱਖ ਲੋਕਤੰਤਰ ਲਈ ਪਾਰਦਰਸ਼ੀ ਪ੍ਰਕਿਰਿਆ ਨੂੰ ਯਕੀਨੀ ਬਣਾਉਣਾ ਮਹੱਤਵਪੂਰਨ ਹੁੰਦਾ ਹੈ। ਵੋਟਰਾਂ ਦੇ ਅਧਿਕਾਰਾਂ ਨੂੰ ਬਰਕਰਾਰ ਰੱਖਣ ਅਤੇ ਸਾਰੇ ਉਮੀਦਵਾਰਾਂ ਲਈ ਬਰਾਬਰ ਦੀ ਖੇਡ ਦਾ ਮੈਦਾਨ ਯਕੀਨੀ ਬਣਾਉਣ ਲਈ ਤੁਰੰਤ ਸੁਧਾਰ ਦੀ ਅਪੀਲ ਕੀਤੀ।
ਇਸ ਮੌਕੇ ‘ਤੇ ਮੇਰੇ ਨਾਲ ਕਾਂਗਰਸ ਪਾਰਟੀ ਦੇ ਸਾਥੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਜੀ, ਬਲਬੀਰ ਸਿੰਘ ਸਿੱਧੂ ਜੀ, ਮਦਨ ਲਾਲ ਜਲਾਲਪੁਰ ਜੀ ਅਤੇ ਦੀਪਇੰਦਰ ਸਿੰਘ ਢਿੱਲੋਂ ਜੀ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਿਰ ਰਹੇ।

Leave a Reply

Your email address will not be published. Required fields are marked *