Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/nowhindustan/public_html/wp-includes/functions.php on line 6170
ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਐਸ.ਆਈ.ਆਰ.-2026 ਤਹਿਤ ਘਰ-ਘਰ ਸਰਵੇ 100 ਫੀਸਦੀ ਮੁਕੰਮਲ ਕਰਨ ਵਾਲੇ 32 ਬੂਥ ਲੈਵਲ ਅਫ਼ਸਰਾਂ ਨੂੰ ਸਨਮਾਨਿਤ ਕੀਤਾ। - Now Hindustan

ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਐਸ.ਆਈ.ਆਰ.-2026 ਤਹਿਤ ਘਰ-ਘਰ ਸਰਵੇ 100 ਫੀਸਦੀ ਮੁਕੰਮਲ ਕਰਨ ਵਾਲੇ 32 ਬੂਥ ਲੈਵਲ ਅਫ਼ਸਰਾਂ ਨੂੰ ਸਨਮਾਨਿਤ ਕੀਤਾ।

ਜਲੰਧਰ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਵਰਜੀਤ ਵਾਲੀਆ ਵੱਲੋਂ ਅੱਜ ਵੋਟਰ ਸੂਚੀਆਂ ਦੀ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ.)-2026 ਤਹਿਤ ਘਰ-ਘਰ ਸਰਵੇ ਦਾ ਸੌ ਫੀਸਦੀ ਕੰਮ ਮੁਕੰਮਲ ਕਰਨ ਵਾਲੇ 32 ਬੂਥ ਲੈਵਲ ਅਫ਼ਸਰਾਂ ਦਾ ਸਨਮਾਨ ਕੀਤਾ ਗਿਆ।
ਬੂਥ ਲੈਵਲ ਅਫ਼ਸਰਾਂ ਨੂੰ ਪ੍ਰਸ਼ੰਸਾ ਪੱਤਰ ਸੌਂਪਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਦੀ ਵਚਨਬੱਧਤਾ ਤੇ ਕਾਰਗੁਜ਼ਾਰੀ ਨੇ ਜ਼ਿਲ੍ਹੇ ਵਿੱਚ ਕੰਮ ਕਰ ਰਹੇ ਹੋਰਨਾਂ ਬੀ.ਐਲ.ਓਜ਼ ਲਈ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਨੇ ਪੂਰੀ ਨਿਸ਼ਠਾ, ਸਮਰਪਣ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਦਿਆਂ ਐਸ.ਆਈ.ਆਰ. ਤਹਿਤ ਨਿਰਧਾਰਿਤ ਮਿਤੀ ਤੋਂ ਪਹਿਲਾਂ ਘਰ-ਘਰ ਸਰਵੇ ਦੇ ਕੰਮ ਨੂੰ ਨੇਪਰੇ ਚਾੜ੍ਹਿਆ ਹੈ, ਜੋ ਹੋਰਨਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਪ੍ਰੇਰਨਾ ਸਰੋਤ ਹੈ।
ਸ਼੍ਰੀ ਵਾਲੀਆ ਨੇ ਹੋਰਨਾਂ ਬੀ.ਐੱਲ.ਓਜ਼ ਨੂੰ ਵੀ ਘਰ-ਘਰ ਸਰਵੇ ਵਿੱਚ ਤੇਜ਼ੀ ਲਿਆਉਂਦਿਆਂ ਇਸ ਨੂੰ ਜਲਦ ਮੁਕੰਮਲ ਕਰਨ ਦੀ ਅਪੀਲ ਕੀਤੀ।

Leave a Reply

Your email address will not be published. Required fields are marked *