Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/nowhindustan/public_html/wp-includes/functions.php on line 6170
ਦਿੱਲੀ ਤੋਂ ਅੰਮ੍ਰਿਤਸਰ ਤੱਕ Bullet train, ਇਨ੍ਹਾਂ 343 ਪਿੰਡਾਂ ਦੀ ਜ਼ਮੀਨ ਹੋਵੇਗੀ ਐਕੁਆਇਰ... - Now Hindustan

ਦਿੱਲੀ ਤੋਂ ਅੰਮ੍ਰਿਤਸਰ ਤੱਕ Bullet train, ਇਨ੍ਹਾਂ 343 ਪਿੰਡਾਂ ਦੀ ਜ਼ਮੀਨ ਹੋਵੇਗੀ ਐਕੁਆਇਰ…

 

ਹੁਣ ਮਹਿਜ਼ ਦੋ ਘੰਟਿਆਂ ਵਿਚ ਦਿੱਲੀ ਤੋਂ ਅੰਮ੍ਰਿਤਸਰ ਪਹੁੰਚ ਸਕੋਗੇ। ਦਿੱਲੀ-ਅੰਮ੍ਰਿਤਸਰ ਰੂਟ ਉਤੇ ਬੁਲੇਟ ਟਰੇਨ (Bullet Train) ਚੱਲੇਗੀ। ਹਾਈ ਸਪੀਡ ਰੇਲ ਗੱਡੀ ਦੀ ਨਵੀਂ ਲਾਈਨ ਲਈ ਸਰਵੇ ਦਾ ਕੰਮ ਜੰਗੀ ਪੱਧਰ ਉਤੇ ਜਾਰੀ ਹੈ। ਇਹ ਰੇਲ ਦਿੱਲੀ ਤੋਂ ਅੰਮ੍ਰਿਤਸਰ ਤੱਕ ਦੇ 465 ਕਿਲੋਮੀਟਰ ਦੇ ਸਫ਼ਰ ਨੂੰ ਮਹਿਜ਼ ਦੋ ਘੰਟੇ ਵਿੱਚ ਪੂਰਾ ਕਰੇਗੀ।

ਇਹ ਰੇਲ ਚੰਡੀਗੜ੍ਹ ਸਣੇ 15 ਸਟੇਸ਼ਨਾਂ ਉਤੇ ਰੁਕੇਗੀ। ਇਸ ਗੱਡੀ ਦੀ ਵੱਧ ਤੋਂ ਵੱਧ ਸਪੀਡ 350 ਕਿਲੋਮੀਟਰ ਪ੍ਰਤੀ ਘੰਟਾ, ਅਪਰੇਸ਼ਨਲ ਸਪੀਡ 320 ਕਿਲੋਮੀਟਰ ਪ੍ਰਤੀ ਘੰਟਾ ਅਤੇ ਐਵਰੇਜ ਸਪੀਡ 250 ਕਿਲੋਮੀਟਰ ਪ੍ਰਤੀ ਘੰਟਾ ਹੋਵੇਗੀ।

ਇਸ ਪ੍ਰਾਜੈਕਟ ਉਤੇ ਕੰਮ ਸ਼ੁਰੂ ਹੋਣ ਤੋਂ ਬਾਅਦ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਅਤੇ ਸਾਬਕਾ ਸੂਬਾ ਪ੍ਰਧਾਨ ਸ਼ਵੇਤ ਮਲਿਕ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਕੋਸ਼ਿਸ਼ਾਂ ਨੂੰ ਫਲ ਮਿਲਿਆ ਹੈ ਕਿਉਂਕਿ ਉਨ੍ਹਾਂ ਦੀ ਮੰਗ ‘ਤੇ ਅੰਮ੍ਰਿਤਸਰ-ਦਿੱਲੀ ਅਤੇ ਅੰਮ੍ਰਿਤਸਰ-ਕਟੜਾ ਬੁਲੇਟ ਟਰੇਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਸ ਦੇ ਲਈ ਉਨ੍ਹਾਂ ਨੇ ਸਾਲ 2017 ਵਿੱਚ ਸੰਸਦ ਵਿੱਚ ਮੰਗ ਕੀਤੀ ਸੀ ਕਿ ਅੰਮ੍ਰਿਤਸਰ ਜੰਮੂ ਬੁਲੇਟ ਟਰੇਨ ਨੂੰ ਦਿੱਲੀ ਅੰਮ੍ਰਿਤਸਰ ਅਤੇ ਕਟੜਾ ਲਈ ਚਲਾਇਆ ਜਾਵੇ। ਇਹ ਪ੍ਰੋਜੈਕਟ ਸਾਲ 2018 ਵਿੱਚ ਪਾਸ ਹੋਇਆ ਸੀ ਅਤੇ ਇਸ ਦਾ ਟੈਂਡਰ 2020 ਵਿੱਚ ਕੱਢਿਆ ਗਿਆ ਸੀ, ਹੁਣ ਕੰਮ ਸ਼ੁਰੂ ਹੋਣ ਜਾ ਰਿਹਾ ਹੈ।

ਇਸ ਰੇਲਵੇ ਲਾਈਨ ਵਿੱਚ ਦਿੱਲੀ ਤੋਂ ਲੈ ਕੇ ਅੰਮ੍ਰਿਤਸਰ ਤੱਕ ਆਉਣ ਵਾਲੇ 343 ਪਿੰਡਾਂ ਦੀ ਜ਼ਮੀਨ ਐਕੁਆਇਰ ਕੀਤੀ ਜਾਵੇਗੀ, ਜਿਨ੍ਹਾਂ ਵਿੱਚ ਦਿੱਲੀ ਦੇ 22, ਹਰਿਆਣਾ ਦੇ 135 ਅਤੇ ਪੰਜਾਬ ਦੇ 186 ਪਿੰਡ ਸ਼ਾਮਲ ਹੋਣਗੇ।

ਸੂਤਰਾਂ ਮੁਤਾਬਕ ਦਿੱਲੀ ਤੋਂ ਅੰਮ੍ਰਿਤਸਰ ਤੱਕ ਚੱਲਣ ਵਾਲੀ ਹਾਈ ਸਪੀਡ ਰੇਲ ਗੱਡੀ ਦੀ ਨਵੀਂ ਰੇਲਵੇ ਲਾਈਨ ਲਈ ਸਰਵੇ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਹੈ। ਹਾਸਲ ਜਾਣਕਾਰੀ ਮੁਤਾਬਕ ਰੇਲ ਗੱਡੀ ਵਿੱਚ 750 ਯਾਤਰੀ ਸਫ਼ਰ ਕਰ ਸਕਣਗੇ।

ਸੂਤਰਾਂ ਮੁਤਾਬਕ ਪੰਜਾਬ ਦੇ ਮੁਹਾਲੀ ਜ਼ਿਲ੍ਹੇ ਦੇ 39, ਜਲੰਧਰ ਦੇ 49, ਲੁਧਿਆਣਾ ਦੇ 37, ਅੰਮ੍ਰਿਤਸਰ ਦੇ 22, ਫ਼ਤਹਿਗੜ੍ਹ ਸਾਹਿਬ ਦੇ 25, ਕਪੂਰਥਲਾ ਦੇ 12 ਅਤੇ ਤਰਨ ਤਾਰਨ ਤੇ ਰੂਪਨਗਰ ਜ਼ਿਲ੍ਹਿਆਂ ਦਾ ਇੱਕ-ਇੱਕ ਪਿੰਡ ਇਸ ਪ੍ਰਾਜੈਕਟ ਵਿੱਚ ਸ਼ਾਮਲ ਕੀਤਾ ਗਿਆ ਹੈ। ਆਈਆਈਐੱਮਆਰ ਏਜੰਸੀ ਵੱਲੋਂ ਨਵੀਂ ਰੇਲਵੇ ਲਾਈਨ ਵਿੱਚ ਆਉਂਦੇ ਪਿੰਡਾਂ ਦੇ ਕਿਸਾਨਾਂ ਨਾਲ ਮੀਟਿੰਗਾਂ ਦਾ ਦੌਰ ਜਾਰੀ ਹੈ। ਪੰਜਾਬ ਦੇ ਮੁਹਾਲੀ ਜ਼ਿਲ੍ਹੇ ਦੇ 39, ਜਲੰਧਰ ਦੇ 49, ਲੁਧਿਆਣਾ ਦੇ 37, ਅੰਮ੍ਰਿਤਸਰ ਦੇ 22, ਫ਼ਤਹਿਗੜ੍ਹ ਸਾਹਿਬ ਦੇ 25, ਕਪੂਰਥਲਾ ਦੇ 12 ਅਤੇ ਤਰਨ ਤਾਰਨ ਤੇ ਰੂਪਨਗਰ ਜ਼ਿਲ੍ਹਿਆਂ ਦਾ ਇੱਕ-ਇੱਕ ਪਿੰਡ ਇਸ ਪ੍ਰੋਜੈਕਟ ਵਿੱਚ ਸ਼ਾਮਲ ਕੀਤਾ ਗਿਆ ਹੈ।

ਇਹ ਰੇਲਵੇ ਲਾਈਨ ਮੁਹਾਲੀ ਜ਼ਿਲ੍ਹੇ ਦੀ ਡੇਰਾਬੱਸੀ ਸਬ ਡਿਵੀਜ਼ਨ ਦੇ 24 ਪਿੰਡਾਂ ਵਿਚੋਂ ਲੰਘੇਗੀ। ਮੁਹਾਲੀ ਤਹਿਸੀਲ ਦੇ ਨੌਂ ਪਿੰਡਾਂ ਬਾਕਰਪੁਰ, ਰੁੜਕਾ, ਕੰਬਾਲਾ, ਚਿੱਲਾ, ਰਾਏਪੁਰ ਖੁਰਦ, ਦੁਰਾਲੀ, ਸਨੇਟਾ, ਰਾਏਪੁਰ ਕਲਾਂ, ਸ਼ਾਮਪੁਰ ਦੀ ਜ਼ਮੀਨ ਇਸ ਪ੍ਰੋਜੈਕਟ ਅਧੀਨ ਗ੍ਰਹਿਣ ਕੀਤੀ ਜਾਵੇਗੀ।

Leave a Reply

Your email address will not be published. Required fields are marked *