Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/nowhindustan/public_html/wp-includes/functions.php on line 6170
ਵਿਧਾਇਕ ਛੀਨਾ ਵੱਲੋਂ ਵਾਰਡ ਨੰਬਰ 31 'ਚ ਟਿਊਬਵੈੱਲ ਨਿਰਮਾਣ ਕਾਰਜ਼ਾਂ ਦਾ ਉਦਘਾਟਨ - Now Hindustan

ਵਿਧਾਇਕ ਛੀਨਾ ਵੱਲੋਂ ਵਾਰਡ ਨੰਬਰ 31 ‘ਚ ਟਿਊਬਵੈੱਲ ਨਿਰਮਾਣ ਕਾਰਜ਼ਾਂ ਦਾ ਉਦਘਾਟਨ

ਲੁਧਿਆਣਾ, 1 ਸਤੰਬਰ – ਇਲਾਕਾ ਨਿਵਾਸੀਆਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੱਲੋਂ ਵਾਰਡ ਨੰਬਰ 31 ਅਧੀਨ ਗਿੱਲ ਕਲੋਨੀ ਦੀ ਗਲੀ ਨੰਬਰ 2 ਵਿੱਚ 25 ਹਾਰਸ ਪਾਵਰ ਵਾਲੇ ਟਿਊਬਵੈੱਲ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ।

ਵਿਧਾਇਕ ਛੀਨਾ ਨੇ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ 12 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਲਾਕਾ ਵਾਸੀ ਪਿਛਲੇ ਲੰਮੇ ਸਮੇਂ ਤੋਂ ਪਾਣੀ ਦੀ ਸਮੱਸਿਆ ਤੋਂ ਪ੍ਰੇਸ਼ਾਨ ਸਨ ਅਤੇ ਹੁਣ ਉਨ੍ਹਾਂ ਨੂੰ ਜਲਦ ਹੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਗਿੱਲ ਕਲੋਨੀ ਦੇ ਵਸਨੀਕ ਪਿਛਲੀਆਂ ਸਰਕਾਰਾਂ ਤੋਂ ਟਿਊਬਵੈੱਲ ਦੀ ਮੰਗ ਕਰਦੇ ਆ ਰਹੇ ਸਨ ਪਰ ਕਿਸੇ ਨੇ ਸਾਰ ਨਹੀਂ ਲਈ ਅਤੇ ਹੁਣ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵੱਲੋਂ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਲਈ ਤਰਜੀਹ ਦਿੱਤੀ ਜਾ ਰਹੀ ਹੈ।

ਇਸ ਮੌਕੇ ਵਾਰਡ ਪ੍ਰਧਾਨ ਸਰਬਜੀਤ ਸਿੰਘ ਸਰਬਾ ਅਤੇ ਇਲਾਕਾ ਨਿਵਾਸੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *