ਸਮੂਹ ਅਧਿਕਾਰੀ ਇਹ ਯਕੀਨੀ ਬਣਾਉਣ ਕਿ ਸਾਰੇ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ (ਯੂ.ਸੀਜ਼) ਤੁਰੰਤ ਜਮ੍ਹਾਂ ਕਰਵਾਏ ਜਾਣ – ਡਿਪਟੀ ਕਮਿਸ਼ਨਰ

– ਪਿੰਡਾ ਅਤੇ ਸ਼ਹਿਰਾਂ ਦੇ ਵਿਕਾਸ ਕਾਰਜਾਂ ਸਬੰਧੀ ਮੀਟਿੰਗ ਆਯੋਜਿਤ
ਲੁਧਿਆਣਾ, 3 ਸਤੰਬਰ ਡਿਪਟੀ ਕਮਿਸ਼ਨਰ ਲੁਧਿਆਣਾ ਸਾਕਸ਼ੀ ਸਾਹਨੀ ਵੱਲੋਂ ਨਗਰ ਨਿਗਮ, ਸਮੂਹ ਨਗਰ ਕੌਂਸਲਾਂ/ਕਮੇਟੀਆਂ ਦੇ ਸਮੂਹ ਕਾਰਜਸਾਧਕ ਅਫ਼ਸਰਾਂ (ਈ.ਓ.) ਅਤੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ) ਨੂੰ ਇਹ ਹਦਾਇਤ ਕਰਦਿਆਂ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਕਿ ਸਾਰੇ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ (ਯੂ.ਸੀਜ਼) ਤਰੁੰਤ ਜਮ੍ਹਾਂ ਕਰਵਾਉਣ, ਤਾਂ ਜੋ ਇਹ ਸਰਟੀਫਿਕੇਟ ਸਮੇਂ ਸਿਰ ਸੂਬਾ ਸਰਕਾਰ ਕੋਲ ਜਮ੍ਹਾ ਕਰਵਾਏ ਜਾ ਸਕਣ।

ਡਿਪਟੀ ਕਮਿਸ਼ਨਰ ਨੇ ਇਹ ਗੱਲ ਮੰਗਲਵਾਰ ਨੂੰ ਆਪਣੇ ਦਫ਼ਤਰ ਵਿਖੇ ਸਮੂਹ ਸਰਕਾਰੀ ਵਿਭਾਗਾਂ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਹੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਨਮੋਲ ਸਿੰਘ ਧਾਲੀਵਾਲ, ਡੀ.ਡੀ.ਪੀ.ਓ ਨਵਦੀਪ ਕੌਰ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਸਾਕਸ਼ੀ ਸਾਹਨੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਨੂੰ ਵਿਕਾਸ ਲਈ ਅਲਾਟ ਕੀਤੇ ਗਏ ਫੰਡਾਂ ਦਾ ਇੱਕ-ਇੱਕ ਪੈਸਾ ਆਮ ਲੋਕਾਂ ਦੀ ਭਲਾਈ ਲਈ ਖਰਚਿਆ ਜਾਵੇ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਆਪਣੇ ਵਿਕਾਸ ਕਾਰਜਾਂ ਦੇ ਟੀਚੇ ਸਮੇਂ ਸਿਰ ਪੂਰੇ ਕਰਨੇ ਚਾਹੀਦੇ ਹਨ ਅਤੇ ਵਿਕਾਸ ਲਈ ਦਿੱਤੇ ਫੰਡ ਕਿਸੇ ਵੀ ਕੀਮਤ ‘ਤੇ ਲੈਪਸ ਨਹੀਂ ਹੋਣੇ ਚਾਹੀਦੇ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਸਰਕਾਰੀ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲੋਕਾਂ ਨੂੰ ਲਾਭ ਪਹੁੰਚਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਨ੍ਹਾਂ ਦੀ ਕਿਸੇ ਵੀ ਤਰ੍ਹਾਂ ਦੀ ਗਲਤੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜਨਤਕ ਪੈਸੇ ਦੀ ਸਰਬੋਤਮ ਵਰਤੋਂ ਹੋਣੀ ਚਾਹੀਦੀ ਹੈ। ਉਨ੍ਹਾਂ ਵਿਭਾਗ ਦੇ ਮੁਖੀਆਂ ਨੂੰ ਨਿੱਜੀ ਤੌਰ ਤੇ ਨਿਗਰਾਨੀ ਕਰਨ ਲਈ ਕਿਹਾ ਤਾਂ ਜੋ ਬਕਾਇਆ ਕੰਮ ਨਿਰਧਾਰਤ ਸਮੇਂ ਵਿੱਚ ਪੂਰੇ ਕੀਤੇ ਜਾ ਸਕਣ। ਸਾਕਸ਼ੀ ਸਾਹਨੀ ਵੱਲੋ ਇਸ ਮੀਟਿੰਗ ਵਿੱਚ ਸਵੱਛ ਭਾਰਤ ਮਿਸ਼ਨ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ ਗਿਆ।

Leave a Reply

Your email address will not be published. Required fields are marked *