Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/nowhindustan/public_html/wp-includes/functions.php on line 6170
ਸਿੱਖਾਂ ਨਾਲ ਹੋ ਧੱਕੇਸ਼ਾਹੀ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਰਾਹੁਲ ਦਾ ਬਿਆਨ ਨੂੰ ਦੱਸਿਆ "ਬਿਲਕੁਲ ਠੀਕ" - Now Hindustan

ਸਿੱਖਾਂ ਨਾਲ ਹੋ ਧੱਕੇਸ਼ਾਹੀ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਰਾਹੁਲ ਦਾ ਬਿਆਨ ਨੂੰ ਦੱਸਿਆ “ਬਿਲਕੁਲ ਠੀਕ”

 

 

ਸਿੱਖਾਂ ਨਾਲ ਹੋ ਧੱਕੇਸ਼ਾਹੀ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਰਾਹੁਲ ਦਾ ਬਿਆਨ ਨੂੰ ਦੱਸਿਆ “ਬਿਲਕੁਲ ਠੀਕ”

ਵਿਦੇਸ਼ ਵਿੱਚ ਰਾਹੁਲ ਗਾਂਧੀ ਵੱਲੋਂ ਦਿੱਤਾ ਗਿਆ ਬਿਆਨ ਹੈ ਬਿਲਕੁਲ ਸਹੀ –  ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤੀ ਸੰਗਤਾਂ ਨੂੰ ਸ਼ਰਧਾ ਵੱਲੋਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ – ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ

ਸਿੱਖਾਂ ਨਾਲ ਹਮੇਸ਼ਾਂ ਧੱਕਾ ਹੁੰਦਾ ਰਿਹਾ ਹੈ ਅਤੇ ਹੁਣ ਵੀ ਸਿੱਖਾਂ ਦੀ ਨਾਲ ਧੱਕੇਸ਼ਾਹੀ ਹੋ ਰਿਹਾ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖਾਂ ਬਾਰੇ ਗੱਲ ਕਰਦਿਆਂ ਹੋਇਆ, ਰਾਹੁਲ ਗਾਂਧੀ ਦੇ ਬਿਆਨ ਨੂੰ ਠੀਕ ਦੱਸਿਆ, ਉਥੇ ਹੀ ਕਿਹਾ ਕਿ, ਦਿੱਲੀ ਵਿੱਚ ਕਈ ਸਿੱਖਾਂ ਨਾਲ ਧੱਕੇਸ਼ਾਹੀ ਹੁੰਦੀ ਆ ਰਹੀ ਹੈ।

ਦੱਸ ਦਈਏ ਕਿ, ਸਿੱਖਾਂ ਦੇ ਪਹਿਲੇ ਗੁਰੂ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਅੱਜ ਜੋਤੀ ਜੋਤ ਦਿਵਸ ਹੈ ਤੇ ਅੱਜ ਦੇ ਦਿਹਾੜੇ ਤੇ ਸੰਗਤਾਂ ਬੜੇ ਹੀ ਸਤਿਕਾਰ ਦੇ ਨਾਲ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤ ਦਿਵਸ ਮਨਾ ਰਹੇ ਹਨ।

ਉੱਥੇ ਹੀ ਦੂਜੇ ਪਾਸੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅੰਮ੍ਰਿਤਸਰ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਸਥਿਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਕਥਾ ਕਰਨ ਪਹੁੰਚੇ ਅਤੇ ਕਥਾ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਅੱਜ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤ ਦਿਵਸ ਹੈ ਅਤੇ ਸੰਗਤਾਂ ਨੂੰ ਅੱਜ ਦਾ ਦਿਹਾੜਾ ਬੜੇ ਹੀ ਪਿਆਰ ਤੇ ਸਤਿਕਾਰ ਨਾਲ ਮਨਾਉਣਾ ਚਾਹੀਦਾ ਹੈ।

ਅੱਗੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਜੋ ਵਿਦੇਸ਼ ਵਿੱਚ ਰਾਹੁਲ ਗਾਂਧੀ ਵੱਲੋਂ ਸਿੱਖਾਂ ਪ੍ਰਤੀ ਬਿਆਨ ਦਿੱਤਾ ਗਿਆ ਹੈ ਉਹ ਬਿਆਨ ਬਿਲਕੁਲ ਠੀਕ ਹੈ ਦਿੱਲੀ ਵਿੱਚ ਕਈ ਸਿੱਖਾਂ ਦੀ ਨਾਲ ਧੱਕੇਸ਼ਾਹੀ ਹੁੰਦੀ ਆ ਰਹੀ ਹੈ।

Leave a Reply

Your email address will not be published. Required fields are marked *